ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੱਡੀ ਗਿਣਤੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ

ਦਾਖਾ ’ਚ 25 ਬਲਾਕ ਸਮਿਤੀ ਜ਼ੋਨਾਂ ਲਈ 117 ਉਮੀਦਵਾਰਾਂ ਨੇ ਕਾਗਜ਼ ਭਰੇ
ਰਿਟਰਨਿੰਗ ਅਫ਼ਸਰ ਉਪਿੰਦਰਜੀਤ ਕੌਰ ਨਾਮਜ਼ਦਗੀ ਕਾਗਜ਼ ਲੈਂਦੇ ਹੋਏ।
Advertisement

ਬਲਾਕ ਸਮਿਤੀ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਅੱਜ ਦਾਖਾ ਹਲਕੇ ਦੇ 25 ਜ਼ੋਨਾਂ ਲਈ ਕੁੱਲ 117 ਉਮੀਦਵਾਰਾਂ ਨੇ ਕਾਗਜ਼ ਭਰੇ। ਇੱਥੇ ਜੀ ਟੀ ਬੀ ਕਾਲਜ ਦਾਖਾ ਵਿੱਚ ਰਿਟਰਨਿੰਗ ਅਫ਼ਸਰ ਉਪਿੰਦਰਜੀਤ ਕੌਰ ਬਰਾੜ ਉਪ ਮੰਡਲ ਮੈਜਿਸਟਰੇਟ ਜਗਰਾਉਂ ਕੋਲ ਸਵੇਰ ਤੋਂ ਹੀ ਕਾਗਜ਼ ਭਰਨ ਵਾਲੇ ਉਮੀਦਵਾਰਾਂ ਦਾ ਤਾਂਤਾ ਲੱਗਾ ਹੋਇਆ ਸੀ। ਉਮੀਦਵਾਰਾਂ ਦੇ ਨਾਲ ਇਨ੍ਹਾਂ ਦੀਆਂ ਪਾਰਟੀਆਂ ਦੇ ਹਲਕਾ ਇੰਚਾਰਜ ਤੇ ਹੋਰ ਪ੍ਰਮੁੱਖ ਅਹੁਦੇਦਾਰ ਵੀ ਪਹੁੰਚੇ ਹੋਏ ਸਨ। ਵੇਰਵਿਆਂ ਮੁਤਾਬਕ ਦਾਖਾ ਹਲਕੇ ਅੰਦਰ ਇਨ੍ਹਾਂ ਚੋਣਾਂ ਲਈ ਕੁੱਲ 22 ਪੋਲਿੰਗ ਬੂਥ ਬਣਾਏ ਗਏ ਹਨ ਜਿੱਥੇ ਬਲਾਕ ਸਮਿਤੀ ਦੇ ਨਾਲ ਜ਼ਿਲ੍ਹਾ ਪਰਿਸ਼ਦ ਲਈ ਇਕੱਠਿਆਂ ਵੋਟਾਂ ਪੈਣਗੀਆਂ। ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਆਜ਼ਾਦ ਤੌਰ ’ਤੇ ਖੜ੍ਹੇ ਕੀਤੇ 27 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ ਹਨ। ਕਾਂਗਰਸ ਦੇ ਕੈਪਟਨ ਸੰਦੀਪ ਸੰਧੂ ਨੇ ਕੁੱਲ 39 ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਵਾਏ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੇਐਨਐਸ ਕੰਗ ਦੀ ਅਗਵਾਈ ਹੇਠ ਅੱਜ 25 ਜ਼ੋਨਾਂ ਲਈ 25 ਹੀ ਉਮੀਦਵਾਰਾਂ ਨੇ ਨਾਮਜ਼ਦਗੀਆਂ ਜਮ੍ਹਾਂ ਕਰਵਾਈਆਂ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਇਨ੍ਹਾਂ ਜ਼ੋਨਾਂ ਵਿੱਚ 24 ਉਮੀਦਵਾਰ ਉਤਾਰੇ ਹਨ। ਇਨ੍ਹਾਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦਾ ਇੱਕ-ਇੱਕ ਉਮੀਦਵਾਰ ਮੈਦਾਨ ਵਿੱਚ ਨਿੱਤਰਿਆ ਹੈ ਜਿਨ੍ਹਾਂ ਅੱਜ ਕਾਗਜ਼ ਦਾਖ਼ਲ ਕੀਤੇ। ਇਸ ਤਰ੍ਹਾਂ ਕੁੱਲ 117 ਉਮੀਦਵਾਰਾਂ ਨੇ ਕਾਗਜ਼ ਭਰੇ। ਜਾਣਕਾਰੀ ਅਨੁਸਾਰ ਗੁੜੇ ਤੇ ਮੁੱਲਾਂਪੁਰ ਪਿੰਡ ਜ਼ੋਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਚੋਣ ਨਹੀਂ ਲੜ ਰਿਹਾ ਕਿਉਂਕਿ ਇਨ੍ਹਾਂ ਦੋਹਾਂ ਚੋਣਾਂ ਨੇ ਇਸ ਪਾਰਟੀ ਵੱਲੋਂ ਕਾਗਜ਼ ਹੀ ਨਹੀਂ ਭਰੇ। ਰਿਟਰਨਿੰਗ ਅਫ਼ਸਰ ਉਪਿੰਦਰਜੀਤ ਕੌਰ ਬਰਾੜ ਨੇ ਦੱਸਿਆ ਕਿ ਹਲਕਾ ਦਾਖਾ ਵਿੱਚ ਇਨ੍ਹਾਂ ਚੋਣਾਂ ਵਾਸਤੇ ਕੁੱਲ ਇੱਕ ਲੱਖ 72 ਹਜ਼ਾਰ 585 ਵੋਟਰ ਹਨ।

ਖੰਨਾ ਅਤੇ ਦੋਰਾਹਾ ’ਚ ਉਮੀਦਵਾਰਾਂ ਵੱਲੋਂ ਕਾਗਜ਼ ਦਾਖ਼ਲ

Advertisement

ਦੋਰਾਹਾ/ਖੰਨਾ (ਜੋਗਿੰਦਰ ਸਿੰਘ ਓਬਰਾਏ): ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਆਖਰੀ ਦਿਨ ਬਲਾਕ ਦੋਰਾਹਾ ਅਤੇ ਖੰਨਾ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਦਾਖਲ ਕਰਵਾਏ ਗਏ। ਇਸ ਮੌਕੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਾਲ ਉਨ੍ਹਾਂ ਦੇ ਸਮਰਥਕ ਕਈ ਸੀਨੀਅਰ ਆਗੂ ਹਾਜ਼ਰ ਸਨ। ਦੋਵੇਂ ਬਲਾਕਾਂ ਵਿੱਚ ਸ਼ਾਂਤੀਪੂਰਨ ਢੰਗ ਨਾਲ ਨਾਮਜ਼ਦਗੀ ਪੱਤਰ ਦਾਖਲ ਹੁੰਦੇ ਦੇਖੇ ਗਏ। ਇਸ ਮੌਕੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰ ਵਧੇਰੇ ਸਰਗਰਮ ਸਨ ਜਦੋਂਕਿ ਭਾਜਪਾਵੱਲੋਂ ਕੋਈ ਸਰਗਰਮੀ ਨਜ਼ਰ ਨਹੀਂ ਆਈ। ਇਨ੍ਹਾਂ ਚੋਣਾਂ ਵਿੱਚ ਮਰਦਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਵਿੱਚ ਵੀ ਕਾਫੀ ਉਤਸ਼ਾਹ ਦੇਖਿਆ ਗਿਆ।

ਮਾਛੀਵਾੜਾ: 16 ਜ਼ੋਨਾਂ ਤੋਂ 89 ਉਮੀਦਵਾਰ ਚੋਣ ਮੈਦਾਨ ’ਚ

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਬਲਾਕ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ ਹੋਣ ਕਾਰਨ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਨਗਰ ਕੌਂਸਲ ਦਫ਼ਤਰ ਵਿੱਚ ਤਾਂਤਾ ਲੱਗਿਆ ਰਿਹਾ। ਚੋਣ ਅਧਿਕਾਰੀ ਕੁਲਦੀਪ ਬਾਵਾ ਅਤੇ ਸਹਾਇਕ ਗੁਰਦੀਪ ਸਿੰਘ ਨੇ ਦੱਸਿਆ ਕਿ 16 ਜ਼ੋਨਾਂ ਤੋਂ ਕੁੱਲ 89 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ 21, ਸ਼੍ਰੋਮਣੀ ਅਕਾਲੀ ਦਲ ਵਲੋਂੱ 28, ਕਾਂਗਰਸ ਵੱਲੋਂ 28 ਅਤੇ ਭਾਜਪਾ ਦੇ 12 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਤਰਾਜ਼ ਸੁਣੇ ਜਾਣਗੇ, 6 ਦਸੰਬਰ ਨੂੰ ਕੋਈ ਵੀ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ ਜਿਸ ਤੋਂ ਬਾਅਦ ਸ਼ਾਮ ਨੂੰ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ।

Advertisement
Show comments