DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

loacl news: ਕਿਸਾਨੀ ਮੰਗਾਂ ਦੇ ਹੱਕ ’ਚ ਪ੍ਰਦਰਸ਼ਨ ਮਗਰੋਂ ਮੰਗ ਪੱਤਰ ਦਿੱਤਾ

ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਇਥੇ ਰੋਸ ਪ੍ਰਦਰਸ਼ਨ ਮਗਰੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਤੇਲ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਪਹਿਲਾਂ ਤੋਂ ਹੀ ਸੰਕਟ ਵਿੱਚ...

  • fb
  • twitter
  • whatsapp
  • whatsapp
featured-img featured-img
ਮੰਗ ਪੱਤਰ ਦਿੰਦੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ। -ਫੋਟੋ: ਸ਼ੇਤਰਾ
Advertisement
ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਇਥੇ ਰੋਸ ਪ੍ਰਦਰਸ਼ਨ ਮਗਰੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਤੇਲ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਪਹਿਲਾਂ ਤੋਂ ਹੀ ਸੰਕਟ ਵਿੱਚ ਹੈ। ਪੈਟਰੋਲ, ਡੀਜ਼ਲ, ਰਸੋਈ ਗੈਸ ਤੇ ਖਾਦਾਂ ਦੀਆਂ ਕੀਮਤਾਂ ਵਧਣ ਨਾਲ ਖੇਤੀ ਲਾਗਤਾਂ ਵੀ ਵਧਣਗੀਆਂ। ਇਸ ਤਰ੍ਹਾਂ ਮਹਿੰਗਾਈ ਵਧੇਗੀ ਜੋ ਹਰੇਕ ਤਬਕੇ 'ਤੇ ਵਾਧੂ ਮਾਲੀ ਬੋਝ ਪਾਵੇਗੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ, ਬੀਕੇਯੂ (ਡਕੌਂਦਾ) ਦੇ ਬਲਵਿੰਦਰ ਸਿੰਘ ਕਮਾਲਪੁਰਾ ਤੇ ਚਮਕੌਰ ਸਿੰਘ ਗਿੱਲ, ਬੀਕੇਯੂ (ਲੱਖੋਵਾਲ) ਦੇ ਆਗੂ ਜੋਗਿੰਦਰ ਸਿੰਘ ਢਿੱਲੋਂ, ਸੁਦਾਗਰ ਸਿੰਘ ਚਕਰ, ਹਰਚੰਦ ਸਿੰਘ ਢੋਲਣ, ਚਰਨ ਸਿੰਘ, ਜਗਸੀਰ ਸਿੰਘ ਆਦਿ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਚੱਲੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਤੋਂ ਭੱਜ ਚੁੱਕੀ ਕੇਂਦਰ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਕਦਮ ਚੁੱਕ ਰਹੀ ਹੈ ਅਤੇ ਸੂਬਾ ਸਰਕਾਰ ਵੀ ਮੋਦੀ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚੱਲਦੀ ਨਜ਼ਰ ਆ ਰਹੀ ਹੈ। ਖੇਤੀ ਦੇ ਲਗਾਤਾਰ ਘਾਟੇ ਦਾ ਸੌਦਾ ਸਾਬਤ ਹੋਣ ਤੇ ਕਿਸਾਨਾਂ ਦੀ ਮਾਲੀ ਹਾਲਤ ਬਹੁਤ ਮੰਦੀ ਹੋਣ ਦੇ ਬਾਵਜੂਦ ਕੇਂਦਰ ਅਤੇ ਸੂਬਾ ਸਰਕਾਰ ਕੋਈ ਵੀ ਖੇਤੀ ਪੱਖੀ ਨੀਤੀ ਲਾਗੂ ਨਹੀਂ ਕਰ ਸਕੀ। ਕਿਸਾਨਾਂ ਨੇ ਸਹਿਕਾਰੀ ਸਭਾਵਾਂ ਵਿੱਚ ਵਧੇ ਹੋਏ ਹੱਦ ਕਰਜ਼ੇ ਮੁਤਾਬਿਕ ਕਿਸਾਨਾਂ ਨੂੰ ਨਗਦੀ ਦੇਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਮੈਂਬਰੀ ਬਹਾਲ ਕਰਨ, ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਰੱਦ ਕਰਨ, ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ ’ਤੇ ਖ਼ਰੀਦ ਯਕੀਨੀ ਬਣਾਉਣ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ 2025 ਰੱਦ ਕਰਨ 'ਤੇ ਵੀ ਜ਼ੋਰ ਦਿੱਤਾ।
Advertisement
×