ਸਿਆਸੀ ਰੰਜਿਸ਼

ਪੰਚਾਇਤ ਦੀ ਮਨਜ਼ੂਰੀ ਤੋਂ ਬਿਨਾਂ ਗਲੀ ਪੁੱਟਣ ਦੇ ਮਾਮਲੇ ’ਚ ਨਵਾਂ ਮੋੜ

ਪੰਚਾਇਤ ਦੀ ਮਨਜ਼ੂਰੀ ਤੋਂ ਬਿਨਾਂ ਗਲੀ ਪੁੱਟਣ ਦੇ ਮਾਮਲੇ ’ਚ ਨਵਾਂ ਮੋੜ

ਗਲੀ ਪੁੱਟਣ ਬਾਰੇ ਜਾਣਕਾਰੀ ਦਿੰਦੇ ਹੋਏ ਘੁਡਾਣੀ ਕਲਾਂ ਦੇ ਸਰਪੰਚ ਹਰਿੰਦਰਪਾਲ ਸਿੰਘ ਹਨੀ ।

ਦੇਵਿੰਦਰ ਸਿੰਘ ਜੱਗੀ
ਪਾਇਲ, 14 ਜੁਲਾਈ

ਗ੍ਰਾਮ ਪੰਚਾਇਤ ਘੁਡਾਣੀ ਕਲਾਂ ਵਿੱਚ ਪੰਚਾਇਤ ਦੀ ਮੰਨਜ਼ੂਰੀ ਤੋਂ ਬਿਨਾਂ ਗਲੀ ਪੁੱਟਣ ਦੇ ਮਾਮਲੇ ਨੇ ਅੱਜ ਨਵਾਂ ਮੋੜ ਲਿਆ। ਪਿੰਡ ਦੇ ਸਰਪੰਚ ਹਰਿੰਦਰਪਾਲ ਸਿੰਘ ਨੇ ਬੀਡੀਪੀਓ ਦਫ਼ਤਰ ਨੂੰ ਕੀਤੀ ਗਈ ਲਿਖਤੀ ਸ਼ਿਕਾਇਤ ਵਿੱਚ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਪੰਚਾਇਤ ਮੈਂਬਰ ਹਰਮਿੰਦਰ ਸਿੰਘ ਛਿੰਦਾ ਘੁਡਾਣੀ ਅਤੇ ਮੌਜੂਦਾ ਪੰਚਾਇਤ ਮੈਂਬਰ ਸੁਖਵਿੰਦਰ ਸਿੰਘ ਦੇ ਖਿਲਾਫ਼ ਦੋਸ਼ ਲਗਾਉਂਦੇ ਹੋਏ ਦਿੱਤੀ ਗਈ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਇਨ੍ਹਾਂ ਵਿਅਕਤੀਆਂ ਵੱਲੋਂ 12 ਜੁਲਾਈ ਨੂੰ ਗ੍ਰਾਮ ਪੰਚਾਇਤ ਦੀ ਮੰਨਜ਼ੂਰੀ ਤੋਂ ਬਿਨਾਂ ਗਲੀ ਪੁੱਟ ਕੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਅੜਿੱਕਾ ਪਾਇਆ ਹੈ। ਇਸ ਨਾਲ ਜਿੱਥੇ ਗ੍ਰਾਮ ਪੰਚਾਇਤ ਨੂੰ ਪੰਚਾਇਤੀ ਰਾਜ ਐਕਟ ਦੇ ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ਤੋਂ ਰੋਕਿਆ ਜਾ ਰਿਹਾ ਹੈ, ਉੱਥੇ ਹੀ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਲਈ ਸਿਆਸੀ ਰੰਜਿਸ਼ ਹੇਠ ਦਬਾਅ ਬਣਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਮੌਜੂਦਾ ਸਰਪੰਚ ਹਰਿੰਦਰਪਾਲ ਸਿੰਘ ਨੂੰ ਅਕਾਲੀ ਪਾਰਟੀ ਦਾ ਸਰਪੰਚ ਹੋਣ ਕਰਕੇ ਸਿਆਸੀ ਰੰਜਿਸ਼ ਤਹਿਤ ਮੁਅੱਤਲ ਕਰਵਾ ਦਿੱਤਾ ਗਿਆ ਸੀ। ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਪੰਚ ਹਰਿੰਦਰਪਾਲ ਸਿੰਘ ਨੂੰ ਰਾਹਤ ਦੇ ਕੇ ਮੁੜ ਬਹਾਲ ਕਰ ਦਿੱਤਾ ਗਿਆ। ਸਰਪੰਚ ਨੇ ਕਿਹਾ ਕਿ ਕਿ ਪਿਛਲੀ ਪੰਚਾਇਤ ਸਮੇਂ ਵਿੱਚ ਪੁੱਟੀ ਗਈ ਗਲੀ ਦਾ ਨੋਟਿਸ ਵੀ ਸਿਆਸੀ ਰੰਜਿਸ਼ ਤਹਿਤ ਪੰਚਾਇਤ ਵਿਭਾਗ ਵੱਲੋਂ ਮੌਜੂਦਾ ਪੰਚਾਇਤ ਨੂੰ ਕਢਵਾਇਆ ਗਿਆ ਹੈ, ਜੋ ਕਿ ਵਿਚਾਰ ਅਧੀਨ ਹੈ।

ਪੰਚਾਇਤਾਂ ਨੂੰ 3.22 ਕਰੋੜ ਦੀ ਗ੍ਰਾਂਟ ਵੰਡੀ

ਖੰਨਾ (ਜੋਗਿੰਦਰ ਸਿੰਘ ਓਬਰਾਏ): ਬਲਾਕ ਸਮਿਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 3 ਕਰੋੜ 22 ਲੱਖ ਰੁਪਏ ਗ੍ਰਾਂਟ ਵੰਡੀ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੋਂ ਆਈ ਗ੍ਰਾਂਟ ਬਲਾਕ ਦੇ ਸਾਰੇ ਪਿੰਡਾਂ ਨੂੰ ਬਿਨਾਂ ਪੱਖਪਾਤ ਤੋਂ ਵੰਡੀ ਗਈ ਹੈ ਅਤੇ ਪਿੰਡਾਂ ਦੀ ਕਾਇਆ ਕਲਪ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਬੀਡੀਪੀਓ ਮੋਹਿਤ ਕਲਿਆਣ, ਗੁਰਦੀਪ ਸਿੰਘ ਰਸੂਲੜਾ ਹਾਜ਼ਰ ਸਨ।

ਗਲਤ ਕੰਮ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ : ਬੀਡੀਪੀਓ

ਬੀਡੀਪੀਓ ਦੋਰਾਹਾ ਨਵਦੀਪ ਕੌਰ ਨੇ ਕਿਹਾ ਕਿ ਅਜੇ ਸ਼ਿਕਾਇਤ ਆਈ ਹੈ। ਜਿਸ ਨੇ ਵੀ ਗ਼ਲਤ ਕੰਮ ਕੀਤਾ ਹੈ, ਉਹ ਭਾਵੇਂ ਕੋਈ ਵੀ ਹੋਵੇ, ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All