ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੁਲੀ ’ਤੇ ਬੈਠਾ ਵਿਅਕਤੀ ਬੁੱਢੇ ਦਰਿਆ ’ਚ ਡਿੱਗਿਆ

18 ਘੰਟਿਆਂ ਮਗਰੋਂ ਵੀ ਗੋਤਾਖੋਰਾਂ ਦੇ ਹੱਥ ਖਾਲੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 21 ਜੂਨ

Advertisement

ਇੱਥੇ ਟਿੱਬਾਰੋਡ ਤੇ ਤਾਜਪੁਰ ਰੋਡ ਨੂੰ ਜੋੜਨ ਵਾਲੀ ਬੁੱਢਾ ਦਰਿਆ ਦੀ ਪੁਲੀ ’ਤੇ ਬੈਠਾ ਵਿਅਕਤੀ ਨਾਲੇ ਵਿੱਚ ਡਿੱਗ ਗਿਆ। ਵਿਅਕਤੀ ਦੀ ਬੱਚਿਆਂ ਨੂੰ ਜਦੋਂ ਇਸ ਬਾਰੇ ਪਤਾ ਲੱਗਿਆ ਤਾਂ ਉਹ ਉਸ ਦੀ ਭਾਲ ਕਰਨ ਲੱਗੇ ਪਰ ਦਰਿਆ ’ਚ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਵਿਅਕਤੀ ਦੀ ਪਛਾਣ ਦਿਨੇਸ਼ ਵੱਜੋਂ ਹੋਈ ਹੈ। ਪਿਛਲੇ 18 ਘੰਟਿਆਂ ਤੋਂ ਗੋਤਾਖੋਰ ਉਸ ਦੀ ਤਲਾਸ਼ ਕਰ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਦਿਨੇਸ਼ ਕਬਾੜ ਇਕੱਠਾ ਕਰਨ ਦਾ ਕੰਮ ਕਰਦਾ ਸੀ ਤੇ ਉੱਥੇ ਇੱਕ ਝੁੱਗੀ ਵਿੱਚ ਰਹਿੰਦਾ ਸੀ। ਉਹ ਸ਼ਰਾਬ ਪੀਣ ਦਾ ਆਦੀ ਸੀ ਤੇ ਅਕਸਰ ਉਸ ਦਾ ਪਤਨੀ ਨਾਲ ਝਗੜਾ ਹੋ ਜਾਂਦਾ ਸੀ। ਬੀਤੀ ਰਾਤ ਵੀ ਪੀਣ ਮਗਰੋਂ ਉਹ ਆਪਣੀ ਪਤਨੀ ਨਾਲ ਝਗੜਾ ਕਰਕੇ ਪੁਲੀ ’ਤੇ ਜਾ ਕੇ ਬੈਠਾ ਤੇ ਸੰਤੁਲਨ ਵਿਗੜਨ ਕਰਕੇ ਬੁੱਢੇ ਦਰਿਆ ਵਿੱਚ ਜਾ ਡਿੱਗਿਆ। ਉਸ ਦੇ ਬੱਚਿਆਂ ਨੇ ਰੌਲਾ ਪਾਇਆ ਤਾਂ ਮੌਕੇ ’ਤੇ ਮੌਜੂਦ ਕੁਝ ਨੌਜਵਾਨਾਂ ਨੇ ਨਾਲੇ ਵਿੱਚ ਛਾਲ ਮਾਰ ਕੇ ਦਿਨੇਸ਼ ਦੀ ਭਾਲ ਕੀਤੀ, ਪਰ ਉਹ ਨਹੀਂ ਮਿਲਿਆ। ਇਸ ਤੋਂ ਬਾਅਦ ਥਾਣਾ ਟਿੱਬਾ ਦੀ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਪੁਲੀਸ ਨੇ ਗੋਤਾਖੋਰਾਂ ਦੀ ਟੀਮ ਨੂੰ ਬੁਲਾਇਆ ਜਿਸ ਤੋਂ ਬਾਅਦ ਲਗਾਤਾਰ ਦਿਨੇਸ਼ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਲਾਕਾ ਕੌਂਸਲਰ ਅਸ਼ਵਨੀ ਸ਼ਰਮਾ ਗੋਬੀ ਵੀ ਅੱਜ ਘਟਨਾ ਸਥਾਨ ’ਤੇ ਪਹੁੰਚੇ ਤੇ ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ ਦਾ ਜਾਇਜ਼ਾ ਲਿਆ। ਥਾਣਾ ਟਿੱਬਾ ਦੇ ਐੱਸਐੱਚਓ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਕਿਹਾ ਕਿ ਗੋਤਾਖੋਰਾਂ ਦੀ ਟੀਮ ਲਗਾਤਾਰ ਭਾਲ ਵਿੱਚ ਲੱਗੀ ਹੋਈ ਹੈ।

Advertisement