ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਸਤੰਬਰ
ਇਥੋਂ ਦੇ ਬੀਡੀਪੀਓ ਦਫ਼ਤਰ ਵਿੱਚ ਸਮੂਹ ਫੀਲਡ ਸਟਾਫ, ਪੰਚਾਇਤ ਸੈਕਟਰੀ, ਨਰੇਗਾ ਸੈਕਟਰੀ, ਬੀਡੀਪੀਓ ਅਤੇ ਜੇ.ਈਜ਼ ਨਾਲ ਮੀਟਿੰਗ ਰੱਖੀ ਗਈ, ਜਿਸ ਵਿਚ ਸਮੂਹ ਫੀਲਡ ਸਟਾਫ ਨਾਲ ਪਿੰਡਾਂ ਦੇ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਚੱਲ ਰਹੇ ਕਾਰਜਾਂ ਸਬੰਧੀ ਰਿਪੋਰਟ ਮੰਗੀ ਅਤੇ ਫੀਲਡ ਸਟਾਫ ਨੂੰ ਪੂਰੀ ਇਮਾਨਦਾਰੀ ਨਾਲ ਪਿੰਡਾਂ ਦਾ ਕੰਮ ਪੂਰਾ ਕਰਨ ਦੀ ਪੁਰਜ਼ੋਰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨਾਲ ਕਿਸੇ ਸਮੇਂ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿਚ ਪਿੰਡਾਂ ਸ਼ਹਿਰਾਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਬੀਡੀਪੀਓ ਸਰਬਜੀਤ ਕੌਰ, ਹਰਪ੍ਰੀਤ ਸਿੰਘ, ਰੋਹਿਤ ਬੈਕਟਰ, ਵਿਕਾਸ ਬੱਤਾ, ਜੀਵਨ ਸਿੰਘ, ਗੁਰਮੀਤ ਸਿੰਘ, ਜਸਵਿੰਦਰਪਾਲ ਸਿੰਘ, ਰਾਕੇਸ਼ ਕੁਮਾਰ, ਰਾਜਿੰਦਰ ਸਿੰਘ, ਮਨਦੀਪ ਸਿੰਘ, ਪ੍ਰੇਮ ਸਿੰਘ, ਲਛਮਣ ਸਿੰਘ ਗਰੇਵਾਲ, ਮਹੇਸ਼ ਕੁਮਾਰ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਵਰਿੰਦਰ ਸਿੰਘ ਆਦਿ ਹਾਜ਼ਰ ਸਨ।