ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਨੂੰ ਸਮਰਪਿਤ ਭਾਸ਼ਣ ਕਰਾਇਆ

ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਪੋਸਟ ਗ੍ਰੈਜੂਏਟ ਪੰਜਾਬੀ ਤੇ ਇਤਿਹਾਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਗੁਰੂ ਤੇਗ ਬਹਾਦਰ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ‘ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਭਾਈ ਜੈਤਾ ਜੀ’ ਵਿਸ਼ੇ ’ਤੇ...
ਪ੍ਰੋ. ਅਗਮਜੋਤ ਕੌਰ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ: ਓਬਰਾਏ
Advertisement

ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਪੋਸਟ ਗ੍ਰੈਜੂਏਟ ਪੰਜਾਬੀ ਤੇ ਇਤਿਹਾਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਗੁਰੂ ਤੇਗ ਬਹਾਦਰ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ‘ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਭਾਈ ਜੈਤਾ ਜੀ’ ਵਿਸ਼ੇ ’ਤੇ ਭਾਸ਼ਣ ਕਰਾਇਆ ਗਿਆ। ਇਸ ਮੌਕੇ ਮਾਤਾ ਗੰਗਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਪ੍ਰੋ. ਅਗਮਜੋਤ ਕੌਰ ਨੇ ਵਿਦਿਆਰਥੀਆਂ ਨਾਲ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਅਤੇ ਭਾਈ ਜੈਤਾ ਜੀ ਦੁਆਰਾ ਉਨ੍ਹਾਂ ਦਾ ਪਾਵਨ ਸੀਸ ਆਨੰਦਪੁਰ ਸਾਹਿਬ ਵਿਖੇ ਲਿਆਉਣ ਦਾ ਪ੍ਰਸੰਗ ਸਾਂਝਾ ਕੀਤਾ ਅਤੇ ਸਿੱਖ ਮੱਤ ਦੇ ਗੌਰਵਸ਼ਾਲੀ ਇਤਿਹਾਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪ੍ਰੋ. ਸੰਦੀਪ ਸਿੰਘ ਹੁੰਦਲ ਨੇ ਵਿਦਿਆਥੀਆਂ ਅਤੇ ਹੋਰ ਲੋਕਾਂ ਨੂੰ ਗੁਰੂ ਸਾਹਿਬਾਨਾਂ ਦੀਆਂ ਦਿੱਤੀਆਂ ਪ੍ਰੇਰਨਾਵਾਂ ਤੇ ਚੱਲਦਿਆਂ ਆਪਣਾ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਮੁੱਖ ਵਕਤਾ ਵੱਲੋਂ ਦਿੱਤੀ ਵੱਡਮੁੱਲੀ ਜਾਣਕਾਰੀ ਲਈ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ।

Advertisement
Advertisement
Show comments