ਕੁੱਪ ਕਲਾਂ: ਇਥੇ ਬਾਬਾ ਬਿਸ਼ਨ ਸਿੰਘ ਕਾਂਝਲੇ ਵਾਲਿਆਂ ਦੀ ਸਾਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਕੋਠੀ ਸਾਹਿਬ ਪਿੰਡ ਬਾਲੇਵਾਲ ਨੇੜੇ ਮਾਲੇਰਕੋਟਲਾ ਵਿੱਚ ਪਿੰਡ ਦੇ ਨੌਜਵਾਨਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਦਸਤਾਰ ਮੁਕਾਬਲੇ ਕਰਵਾਏ ਗਏ। ਜਿਸ ਸੰਬੰਧੀ ਜਾਣਕਾਰੀ ਦਿੰਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਤੇ ਕ੍ਰਿਪਾਲ ਸਿੰਘ ਪਟਵਾਰੀ ਨੇ ਦੱਸਿਆਂ ਕਿ ਨੌਜਵਾਨਾਂ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਦਸਤਾਰ ਮੁਕਾਬਲੇ ਕਰਵਾਏ ਗਏ ਹਨ। ਮੁਕਾਬਲੇ ਦੌਰਾਨ ਸੈਂਕੜੇ ਦੀ ਗਿਣਤੀ ਵਿਚ ਬੱਚਿਆਂ ਨੇ ਭਾਗ ਲਿਆ। ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ ਨਾਲ ਦਸਤਾਰ ਤੇ ਯਾਦਗਾਰੀ ਸਨਮਾਨ ਚਿੰਨ੍ਹ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ