ਬਰਸੀ ਮੌਕੇ ਲੱਗੇਗਾ ਦਸਤਾਰਾਂ ਦਾ ਲੰਗਰ
ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ ਮਨਦੀਪ ਸਿੰਘ ਖੁਰਦ ਅਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਦੱਸਿਆ ਕਿ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਬਰਸੀ ਸਮਾਗਮ ਮੌਕੇ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵੱਲੋਂ ਦਸਤਾਰਾਂ ਦਾ ਲੰਗਰ ਅਤੇ ਦਸਤਾਰ ਸਿਖਲਾਈ ਕੈਂਪ 24 ਤੋਂ 26 ਅਗਸਤ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਸਤਾਰ ਸਿਖਲਾਈ ਕੈਂਪ ਦੌਰਾਨ ਹਰ ਪ੍ਰਕਾਰ ਦੀ ਦਸਤਾਰ ਅਤੇ ਦੁਮਾਲਾ ਸਜਾਉਣ ਦੀ ਸਿਖਲਾਈ ਦਿੱਤੀ ਜਾਵੇਗੀ। ਜੋ ਨੌਜਵਾਨ ਸਮਾਗਮ ਦੌਰਾਨ ਸਾਬਤ ਸੂਰਤ ਹੋਣ ਅਤੇ ਪੱਕੇ ਤੌਰ 'ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨਗੇ ਉਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਛੋਟੇ ਬੱਚੇ ਜੋ ਸੰਖੇਪ ਇਤਿਹਾਸ ਬਾਰੇ ਜਾਣਕਾਰੀ ਦੇਣਗੇ ਉਨਾਂ ਨੂੰ ਵੀ ਮੈਡਲ ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦਸਤਾਰ ਸਿਖਲਾਈ ਕੈਂਪ ਵਿੱਚ ਇੰਟਰਨੈਸ਼ਨਲ ਪੱਧਰ ਤੇ ਸੇਵਾਵਾਂ ਨਿਭਾ ਰਹੇ ਦਸਤਾਰ ਕੋਚ ਦੁਮਾਲੇ ਦੀ ਸਿਖਲਾਈ ਦੇਣਗੇ।