DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ

ਗੁਰਦੁਆਰਿਆਂ ’ਚੋਂ ਗੋਲਕ ਚੁੱਕਣ ਬਾਰੇ ਕਹਿਣ ਵਾਲਿਆਂ ਤੋਂ ਸੁਚੇਤ ਰਹੋ: ਗੜਗੱਜ

  • fb
  • twitter
  • whatsapp
  • whatsapp
featured-img featured-img
ਪਾਇਲ ਵਿੱਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ।
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਾਇਲ ਹਲਕੇ ਵਿੱਚ ਪੁੱਜਣ ’ਤੇ ਮਾਜਰੀ, ਗੋਬਿੰਦਪੁਰਾ, ਪਾਇਲ, ਘੁਡਾਣੀ ਖੁਰਦ, ਘੁਡਾਣੀ ਕਲਾਂ, ਰਾੜਾ ਸਾਹਿਬ, ਕਟਾਹਰੀ, ਲਾਪਰਾਂ ਤੇ ਹੋਰ ਵੱਖ-ਵੱਖ ਥਾਈਂ ਸੰਗਤ ਨੇ ਫੁੱਲਾਂ ਦੀ ਵਰਖਾ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕਰਨਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਖੇਡ ਵੱਲ ਧਿਆਨ ਲਾਉਣ ਲਈ ਪ੍ਰੇਰਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਜਿਹੜੇ ਲੋਕ ਗੁਰਦੁਆਰਿਆਂ ਵਿੱਚੋਂ ਗੁਰੂ ਦੀ ਗੋਲਕ ਚੁੱਕਣ ਬਾਰੇ ਕਹਿ ਰਹੇ ਹਨ, ਉਨ੍ਹਾਂ ਤੋਂ ਸੁਚੇਤ ਰਹੋ। ਉਨ੍ਹਾਂ ਪਾਇਲ ਅੱਡੇ ਵਿੱਚ ਗੋਲ ਗੱਪਿਆਂ ਦੀ ਰੇਹੜੀ ਲਾਉਣ ਵਾਲੇ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਮੀਤ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਮੈਨੇਜਰ ਗੁਰਜੀਤ ਸਿੰਘ ਬੈਨੀਪਾਲ, ਮੈਨੇਜ਼ਰ ਗੁਰਦੀਪ ਸਿੰਘ ਕੰਗ ਅਤੇ ਮੈਨੇਜਰ ਸੁਖਦੇਵ ਸਿੰਘ ਕੋਟਾਂ ਹਾਜ਼ਰ ਸਨ। ਸੰਗਤ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਮੌਕੇ ਫਲਾਂ, ਮਠਿਆਈਆਂ, ਠੰਢੇ, ਚਾਹ ਤੇ ਹੋਰ ਕਈ ਤਰ੍ਹਾਂ ਦੇ ਲੰਗਰ ਵਰਤਾਏ ਗਏ।

Advertisement

ਗਤਕਾ ਪਾਰਟੀਆਂ ਨੇ ਜੌਹਰ ਦਿਖਾਏ

ਖੰਨਾ (ਜੋਗਿੰਦਰ ਸਿੰਘ ਓਬਰਾਏ): ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਅੱਜ ਖੰਨਾ ਪਹੁੰਚਣ ’ਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀ ਟੀ ਰੋਡ ਵਿਖੇ ਭਰਵਾਂ ਸਵਾਗਤ ਕੀਤਾ। ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ। ਮਾਰਚ ਵਿੱਚ ਗਤਕਾ ਪਾਰਟੀਆਂ ਨੇ ਜੌਹਰ ਦਿਖਾਏ ਅਤੇ ਢਾਡੀ ਜਥਿਆਂ ਨੇ ਬੀਰ ਰਸ ਢਾਡੀ ਸੁਣਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਰੁਮਾਲਾ ਸਾਹਿਬ ਭਾਈ ਅਮਨਦੀਪ ਸਿੰਘ ਵੱਲੋਂ ਭੇਟ ਕੀਤੇ ਗਏ। ਸੰਗਤ ਲਈ ਨਮਕੀਨ ਚੌਲਾਂ ਅਤੇ ਠੰਢੇ-ਮਿੱਠੇ ਜਲ ਜ਼ੀਰੇ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖੰਨਾ ਦੇ ਸੈਕਟਰੀ ਅਵਤਾਰ ਸਿੰਘ ਕੈਂਥ, ਦਰਸ਼ਨ ਸਿੰਘ ਗਿੱਲ, ਰਵਿੰਦਰ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਡੀਸੀ, ਜਤਿੰਦਰ ਦੇਵਗਨ, ਭਾਈ ਅਮਨਦੀਪ ਸਿੰਘ, ਬਲਵਿੰਦਰ ਸਿੰਘ, ਤੇਜਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸਲੌਦੀ, ਗੁਰਪ੍ਰਸ਼ਾਦ ਸਿੰਘ ਭਾਟੀਆ, ਸਰਬਜੀਤ ਸਿੰਘ, ਅਮਰਜੀਤ ਕੌਰ ਚੱਢਾ, ਗੋਪਾਲ ਸਿੰਘ, ਸੁਖਦਰਸ਼ਨ ਸਿੰਘ, ਭੁਪਿੰਦਰ ਸਿੰਘ ਸੌਂਦ, ਗੁਰਨਾਮ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਅਤੇ ਖੁਸ਼ਿਵੰਦਰ ਸਿੰਘ ਹਾਜ਼ਰ ਸਨ।

Advertisement

Advertisement
×