ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਅਕਤੂਬਰ
ਇਥੋਂ ਦੀ ਅਨਾਜ ਮੰਡੀ ਨੇੜੇ ਅੱਜ ਸਵੇਰੇ ਚੱਲਦੀ ਰੇਲ ਗੱਡੀ ਵਿਚੋਂ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋ ਸਕੀ। ਜੀਆਰਪੀ ਚੌਕੀ ਖੰਨਾ ਦੇ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 8 ਵਜੇ ਸਮਰਾਲਾ ਰੋਡ ਓਵਰ ਬ੍ਰਿਜ ਕੋਲ ਕਿਸੇ ਵਿਅਕਤੀ ਦੇ ਰੇਲ ਗੱਡੀ ਵਿਚੋਂ ਡਿੱਗਣ ਕਾਰਨ ਮੌਤ ਹੋਣ ਦੀ ਖਬਰ ਮਿਲੀ। ਸੂਚਨਾ ਮਿਲਣ ਉਪਰੰਤ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਮ੍ਰਿਤਕ ਦੇ ਕੱਪੜਿਆਂ ਵਿਚੋਂ ਵੈਸ਼ਨੂੰ ਦੇਵੀ ਤੋਂ ਨਵੀਂ ਦਿੱਲੀ ਜਾਣ ਵਾਲੀ ਟਿਕਟ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮੋਨਾ ਕਰੀਬ 28-30 ਸਾਲ ਤੇ ਪਰਵਾਸੀ ਜਾਪਦਾ ਹੈ, ਜਿਸ ਨੂੰ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰੱਖਵਾਇਆ ਗਿਆ ਹੈ।