DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਲੂਣਾ ਮਿਆਨਾ ’ਚ Aam Aadmi Clinic ਦਾ ਉਦਘਾਟਨ

ਇਲਾਕਾ ਵਾਸੀਆਂ ਨੂੰ ਖੱਜਲ-ਖ਼ੁਆਰੀ ਤੋਂ ਛੁਟਕਾਰਾ ਮਿਲੇਗਾ: ਗਿਆਸਪੁਰਾ

  • fb
  • twitter
  • whatsapp
  • whatsapp
featured-img featured-img
ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹੋਰ।
Advertisement

ਇੱਥੋਂ ਨੇੜਲੇ ਪਿੰਡ ਅਲੂਣਾ ਮਿਆਨਾ ਵਿੱਚ ਇਲਾਕਾ ਨਿਵਾਸੀਆਂ ਨੂੰ ਘਰਾਂ ਦੇ ਬਿਲਕੁਲ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ (ਐੱਸ ਐੱਮ ਓ) ਮਾਨੂੰਪੁਰ ਡਾ. ਸੁਦੀਪ ਸਿੱਧੂ ਅਤੇ ਪਤਵੰਤੇ ਮੌਜੂਦ ਸਨ। ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਪਿੰਡ ਅਲੂਣਾ ਮਿਆਨਾ ਸਮੇਤ ਆਲੇ-ਦੁਆਲੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਮ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਸ਼ਹਿਰਾਂ ਵਿੱਚ ਜਾਣ ਦੀ ਖੱਜਲ-ਖੁਆਰੀ ਤੋਂ ਛੁਟਕਾਰਾ ਮਿਲੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਹਰ ਨਾਗਰਿਕ ਨੂੰ ਸਮੇਂ ਸਿਰ ਮੁਫ਼ਤ ਤੇ ਬਿਹਤਰ ਇਲਾਜ ਦੇਣਾ ਹੈ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਡਾਕਟਰੀ ਜਾਂਚ, ਜ਼ਰੂਰੀ ਦਵਾਈਆਂ ਅਤੇ ਲੈਬਾਰਟਰੀ ਟੈਸਟਾਂ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਐੱਸ ਐੱਮ ਓ ਡਾ. ਸੁਦੀਪ ਸਿੱਧੂ ਨੇ ਦੱਸਿਆ ਕਿ ਕਲੀਨਿਕ ਵਿੱਚ ਓ ਪੀ ਡੀ ਤੋਂ ਇਲਾਵਾ ਟੀਕਾਕਰਨ ਅਤੇ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਦੀਆਂ ਵਿਸ਼ੇਸ਼ ਸੇਵਾਵਾਂ ਵੀ ਉਪਲੱਬਧ ਹਨ। ਇਸ ਤੋਂ ਇਲਾਵਾ ਸੂਚੀਬੱਧ ਸਕੈਨ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੇ ਮੁਫ਼ਤ ਅਲਟਰਾਸਾਊਂਡ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਖਾਲਸਾ, ਮੀਤ ਪ੍ਰਧਾਨ ਬੂਟਾ ਸਿੰਘ ਰਾਣੋਂ, ਚੇਅਰਮੈਨ ਸਿਰਾਜ ਖਾਨ, ਪ੍ਰਧਾਨ ਰਜਿੰਦਰ ਕੁਮਾਰ ਰਾਜੂ, ਡਾ. ਮਨਜੀਤ ਸਿੰਘ ਜੀਤੀ, ਨਵਜੋਤ ਸਿੰਘ ਮਲਹਾਂਸ ਸਮੇਤ ਹੋਰ ਵਿਅਕਤੀ ਹਾਜ਼ਰ ਸਨ।

Advertisement

Advertisement
Advertisement
×