ਲੁਧਿਆਣਾ (ਖੇਤਰੀ ਪ੍ਰਤੀਨਿਧ): ਆਮ ਆਦਮੀ ਪਾਰਟੀ ਨੇ ਵੀ ਹਲਕਾ ਇੰਚਾਰਜਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਤਹਿਤ ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ‘ਭੋਲਾ’ ਗਰੇਵਾਲ ਅਤੇ ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੱਗਾ ਨੂੰ ਹਲਕਾ ਇੰਚਾਰਜ ਬਣਾਇਆ ਗਿਆ ਹੈ। ਇਨ੍ਹਾਂ ਵਿੱਚੋਂ ਦਲਜੀਤ ਸਿੰਘ ਭੋਲਾ ਗਰੇਵਾਲ ਪਹਿਲਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੁੰਦੇ ਸੀ, ਪਰ ਇਹ ਪਾਰਟੀ ਛੱਡ ਕਿ ਕਾਂਗਰਸ ਵਿੱਚ ਚਲੇ ਗਏ ਸਨ। ਹੁਣ ਇਨ੍ਹਾਂ ਦੇ ਦੁਬਾਰਾ ‘ਆਪ’ ਵਿੱਚ ਆਉਣ ’ਤੇ ਹਲਕਾ ਇੰਚਾਰਜ ਦਾ ਅਹੁਦਾ ਦਿੱਤਾ ਗਿਆ ਹੈ। ਸ੍ਰੀ ਗਰੇਵਾਲ ਨੇ ਕਿਹਾ ਕਿ ਉਹ ਹਲਕੇ ਦਾ ਵਿਕਾਸ ਕਰਨਾ ਚਾਹੁੰਦੇ ਸਨ ਜਿਸ ਕਰਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਦਾ ਲੜ ਫੜਿਆ ਸੀ ਪਰ ਕਾਂਗਰਸ ਵਿੱਚ ਜਾਣਾ ਉਨ੍ਹਾਂ ਦੀ ਵੱਡੀ ਗਲਤੀ ਸੀ।