‘ਆਪ’ ਦਾ ਬਲਾਕ ਪ੍ਰਧਾਨ ਕਾਂਗਰਸ ’ਚ ਸ਼ਾਮਲ
ਇਥੇ ‘ਆਪ’ ਨੂੰ ਛੱਡ ਕੇ ਮੌਜੂਦਾ ਬਲਾਕ ਪ੍ਰਧਾਨ ਗੁਰਜੀਤ ਸਿੰਘ ਗਿੱਲ ਆਪਣੇ ਸਾਥੀਆਂ ਸਣੇ ਕਾਂਗਰਸ ਵਿੱਚ ਪਾਰਟੀ ਸ਼ਾਮਲ ਹੋ ਗਏ ਹਨ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਸਿਰਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ...
ਇਥੇ ‘ਆਪ’ ਨੂੰ ਛੱਡ ਕੇ ਮੌਜੂਦਾ ਬਲਾਕ ਪ੍ਰਧਾਨ ਗੁਰਜੀਤ ਸਿੰਘ ਗਿੱਲ ਆਪਣੇ ਸਾਥੀਆਂ ਸਣੇ ਕਾਂਗਰਸ ਵਿੱਚ ਪਾਰਟੀ ਸ਼ਾਮਲ ਹੋ ਗਏ ਹਨ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਸਿਰਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਜ਼ਿਕਰਯੋਗ ਹੈ ਕਿ ‘ਆਪ’ ਨੂੰ ਕਾਂਗਰਸ ਵੱਲੋਂ ਕੁਝ ਦਿਨਾਂ ਵਿਚ ਦੂਜਾ ਵੱਡਾ ਝਟਕਾ ਦਿੱਤਾ ਗਿਆ ਹੈ ਕਿਉਂਕਿ ਪਿਛਲੇ ਦਿਨੀਂ ‘ਆਪ’ ਦੇ ਸੀਨੀਅਰ ਆਗੂ ਲਛਮਣ ਸਿੰਘ ਗਰੇਵਾਲ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਲ ਹੋਏ ਸਨ। ਅੱਜ ਸ੍ਰੀ ਗਿੱਲ ਨਾਲ ਸ਼ੇਰ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਹਰਮਿੰਦਰ ਸਿੰਘ, ਰਾਮ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਪਰਵਿੰਦਰ ਸਿੰਘ, ਸਲਿੰਦਰ ਸਿੰਘ, ਪ੍ਰਭਜੋਤ ਸਿੰਘ, ਪਰਵਿੰਦਰ ਸਿੰਘ, ਗੁਰਮੁੱਖ ਸਿੰਘ, ਕਰਵਰਪਾਲ ਸਿੰਘ ਆਦਿ ਵੀ ਕਾਂਗਰਸ ਵਿਚ ਸ਼ਾਮਲ ਹੋਏ। ਸ੍ਰੀ ਕੋਟਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਕੋਲ ਝੂਠ ਬੋਲ ਕੇ ਗੁਮਰਾਹ ਕਰਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਸੀ ਪਰ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਕਾਰਜ ਬਿਲਕੁਲ ਠੱਪ ਹੋ ਕੇ ਰਹਿ ਗਏ ਹਨ ਜਿਸ ਕਾਰਨ ਲੋਕਾਂ ਦਾ ‘ਆਪ’ ਤੋਂ ਮੋਹ ਭੰਗ ਹੋ ਚੁੱਕਾ ਹੈ। ਸ੍ਰੀ ਗਿੱਲ ਨੇ ਕਿਹਾ ਕਿ ‘ਆਪ’ ਆਗੂਆਂ ਤੇ ਭਰੋਸਾ ਕਰਕੇ ਪਾਰਟੀ ਨਾਲ ਜੁੜੇ ਸਨ ਪਰ ਪਾਰਟੀ ਦੀਆਂ ਨੀਤੀਆਂ ਲੋਕ ਤੇ ਪੰਜਾਬ ਹਿਤੈਸ਼ੀ ਨਾ ਹੋ ਕੇ ਦਿੱਲੀ ਤੇ ਭ੍ਰਿਸ਼ਟਾਚਾਰ ਵਾਲੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਉਹ ਦਿਨ ਰਾਤ ਮਿਹਨਤ ਕਰਕੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਰਾਜੀਵ ਰਾਏ ਮਹਿਤਾ, ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਲਛਮਣ ਸਿੰਘ ਗਰੇਵਾਲ, ਕੌਂਸਲਰ ਅਮਰੀਸ਼ ਕਾਲੀਆ, ਰਾਜਬੀਰ ਸ਼ਰਮਾ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਰਾਮ ਸਿੰਘ, ਗੁਰਮੁੱਖ ਸਿੰਘ, ਰਸ਼ਮਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।