‘ਆਪ’ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ: ਜੀ ਪੀ
ਬੀਜਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਵਤਾਰ ਸਿੰਘ ਦਹਿੜੂ, ਈਸੜੂ ਜ਼ੋਨ ਤੋਂ ਕਿਰਨਜੀਤ ਕੌਰ ਅਤੇ ਨਸਰਾਲੀ ਜ਼ੋਨ ਤੋਂ ਬਲਾਕ ਸਮਿਤੀ ਦੀ ਉਮੀਦਵਾਰ ਰਾਜਵੀਰ ਕੌਰ ਦੇ ਹੱਕ ਵਿੱਚ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਵੱਲੋਂ ਵੱਖ-ਵੱਖ ਪਿੰਡਾਂ ਈਸੜੂ, ਬੀਜਾਪੁਰ ਕੋਠੇ, ਫੈਜਗੜ੍ਹ, ਖੁਰਦ, ਕੰਮਾਂ- ਘੁਰਾਲਾ, ਰੋਹਣੋ ਖੁਰਦ ਵਿਖੇ ਚੋਣ ਪ੍ਰਚਾਰ ਕੀਤਾ।
ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਵੇਲੇ ਆਖਰੀ ਸਾਲ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਂਦੇ ਸਨ, ਪਰ ਆਪ ਸਰਕਾਰ ਪਹਿਲੇ ਸਾਲ ਤੋਂ ਹੀ ਵਿਕਾਸ ਕਾਰਜ, ਨੌਕਰੀਆਂ ਤੇ ਹੋਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਕੰਮ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ, ਇਹ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਖੰਨਾ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਹਲਕੇ ਦੇ ਪਿੰਡਾਂ-ਸ਼ਹਿਰਾਂ ਅੰਦਰ ਬਿਨਾਂ ਕਿਸੇ ਭੇਦ ਭਾਵ ਤੋਂ ਗ੍ਰਾਂਟਾਂ ਵੰਡੀਆਂ ਜਾ ਰਹੀਆਂ ਹਨ। ਬੀਜਾ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਅਵਤਾਰ ਸਿੰਘ ਨੇ ਕਿਹਾ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ। ਇਸ ਮੌਕੇ ਜਥੇਦਾਰ ਅਮਰੀਕ ਸਿੰਘ ਈਸੜੂ, ਪ੍ਰਧਾਨ ਸੁਰਿੰਦਰ ਸਿੰਘ ਕੋਠੇ, ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਕੀਮਤੀ ਲਾਲ ਵੀ ਮੌਜੂਦ ਸਨ।
