DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਤੇ ਕਾਂਗਰਸ ਦੀ ਮਿਲੀਭੁਗਤ ਦਾ ਪਰਦਾਫਾਸ਼: ਬੋਪਾਰਾਏ

ਅਕਾਲੀ ਦਲ ਨੇ ਬਲਾਕ ਸਮਿਤੀ ਮਲੌਦ ਦੀ ਚੋਣ ਦੌਰਾਨ ਹੋਏ ਸਮਝੌਤੇ ਖ਼ਿਲਾਫ਼ ਸੱਤਾਧਾਰੀ ਧਿਰ ’ਤੇ ਨਿਸ਼ਾਨੇ ਸੇਧੇ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਹੋਰ।
Advertisement

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਉੱਪ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਬਲਾਕ ਸਮਿਤੀ ਮਲੌਦ ਦੀ ਚੋਣਾਂ ਬਾਰੇ ਸੱਤਾਧਾਰੀ ਧਿਰ ’ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਸਾਹਮਣੇ ਆਈ ਸਥਿਤੀ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਅੰਦਰੂਨੀ ਮਿਲੀਭੁਗਤ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਅਤੇ ਉੱਪ-ਚੇਅਰਮੈਨ ਦੀ ਚੋਣ ਦੌਰਾਨ ਬਣੇ ਸਮੀਕਰਨ ਇਹ ਦਰਸਾਉਂਦੇ ਹਨ ਕਿ ਜਿਹੜੀਆਂ ਪਾਰਟੀਆਂ ਲੋਕਾਂ ਅੱਗੇ ਇੱਕ-ਦੂਜੇ ਨੂੰ ਭੰਡਦੀਆਂ ਹਨ, ਉਹ ਅਸਲ ਵਿੱਚ ਸੱਤਾ ਹਾਸਲ ਕਰਨ ਲਈ ਇਕੱਠੀਆਂ ਹੋ ਰਹੀਆਂ ਹਨ। ਇੰਜਨੀਅਰ ਬੋਪਾਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਕੁੱਝ ਸਮਾਂ ਪਹਿਲਾ ਤਾਂ ਇਕ-ਦੂਜੇ ’ਤੇ ਲਗਾਤਾਰ ਗੰਭੀਰ ਦੋਸ਼ ਲਗਾਉਂਦੇ ਰਹੇ ਹਨ, ਪਰ ਹੁਣ ਦੋਵੇਂ ਆਗੂ ਸਿਆਸੀ ਲਾਭ ਲਈ ਘਿਉ-ਖਿਚੜੀ ਬਣ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮਲੌਦ ਬਲਾਕ ਸਮਿਤੀ ਦੀ ਚੋਣ ਦੌਰਾਨ ਬਣੀ ਸਥਿਤੀ ਸਿਰਫ਼ ਸਿਆਸੀ ਸੌਦੇਬਾਜ਼ੀ ਦਾ ਨਤੀਜਾ ਹੈ, ਜਿਸ ਵਿੱਚ ਲੋਕਾਂ ਦੇ ਭਰੋਸੇ ਅਤੇ ਫ਼ੈਸਲੇ ਦੀ ਕੋਈ ਕਦਰ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਵਿੱਚ ਚੱਲ ਰਹੀਆਂ ਰਾਜਨੀਤਿਕ ਸਰਗਰਮੀਆਂ, ਧਰਨੇ-ਪ੍ਰਦਰਸ਼ਨ ਅਤੇ ਟਕਰਾਅ ਵਾਲੇ ਹਾਲਾਤ ਦਰਸਾਉਂਦੇ ਹਨ ਕਿ ਮੌਜੂਦਾ ਪ੍ਰਬੰਧ ਵਿੱਚ ਸਥਿਰਤਾ ਦੀ ਘਾਟ ਹੈ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਚਾਪੜਾ, ਚਰਨਜੀਤ ਸਿੰਘ ਚੰਨੀ ਪਾਇਲ, ਵਿਜੇ ਕੁਮਾਰ ਨੇਤਾ, ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਦਿਲਪ੍ਰੀਤ ਸਿੰਘ, ਪ੍ਰਦੀਪ ਸਿੰਘ, ਰਿੰਕੂ, ਗੁਰਮੀਤ ਸਿੰਘ, ਬਿਕਰਮ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।

Advertisement
Advertisement
×