ਇਥੋਂ ਦੇ ਕਾਂਗਰਸ ਭਵਨ ਵਿੱਚ ਕਾਂਗਰਸ ਆਗੂਆਂ ਤੇ ਵਰਕਰਾਂ ਦੀ ਇੱਕਤਰਤਾ ਹਰਜਿੰਦਰ ਸਿੰਘ ਇਕੋਲਾਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 15 ਅਗਸਤ ਦੀ ਸ਼ਹੀਦੀ ਰੈਲੀ ਅਤੇ ਸੰਵਿਧਾਨ ਬਚਾਓ ਰੈਲੀ ਨੂੰ ਕਾਮਯਾਬ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਆਉਣ ਵਾਲੀਆ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹੇਗੀ ਕਿਉਂਕਿ ਲੋਕ ਆਮ ਆਦਮੀ ਪਾਰਟੀ ਨੂੰ ਰਾਜਸੱਤਾ ਵਿਚ ਲਿਆ ਕੇ ਪਛਤਾਅ ਰਹੇ ਹਨ। ਸ੍ਰੀ ਇਕੋਲਾਹਾ ਨੇ ਮੀਟਿੰਗ ਦਾ ਏਜੰਡਾ ਦੱਸਦਿਆਂ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ, ਇਕ ਬੂਥ ਤੇ 22 ਮੈਂਬਰ ਬਣਾਉਣ ਸਬੰਧੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਪਹਿਲੀ ਸਰਕਾਰ ਅਜਿਹੀ ਦੇਖੀ ਹੈ ਜੋ ਸਿੱਖਿਆ ਕ੍ਰਾਂਤੀ ਤਹਿਤ ਬਾਥਰੂਮਾਂ ਦਾ ਉਦਘਾਟਨ ਕਰ ਰਹੀ ਹੈ, ਆਮ ਆਦਮੀ ਪਾਰਟੀ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਪਿੰਡ ਦਾ ਸਰਪੰਚ ਵੀ ਬਾਥਰੂਮ ਦਾ ਉਦਘਾਟਨ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ। ਇਸ ਮੌਕੇ ਨਿਰਮਲ ਸਿੰਘ, ਰਕੇਸ਼ ਗੋਪਾਲ, ਗੁਰਦੀਪ ਸਿੰਘ, ਪਾਲ ਸਿੰਘ, ਸੁਖਜਿੰਦਰ ਸਿੰਘ, ਸੁਰਿੰਦਰ ਸਿੰਘ, ਮੇਹਰ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਮਨਜੀਤ ਕੌਰ ਹਾਜ਼ਰ ਸਨ।