ਨਿੱਜੀ ਪੱਤਰ ਪ੍ਰੇਰਕ
ਖੰਨਾ, 23 ਸਤੰਬਰ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਿਛਲੇ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਅਗਲੇ ਪੰਜ ਸਾਲਾਂ ਦਾ ਨਜ਼ਰੀਆ ਸਪੱਸ਼ਟ ਹੋ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਵਿਰੋਧੀ ਨਜ਼ਰੀਏ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਪੱਛੜੇ ਵਰਗ ਨੂੰ ਲਾਮਬੰਦ ਕਰਨ ਲਈ 9 ਅਕਤੂਬਰ ਨੂੰ ਸੂਬਾ ਪੱਧਰੀ ਵਰਕਰ ਸੰਮੇਲਨ ਖੰਨਾ ਵਿੱਚ ਕੀਤਾ ਜਾਵੇਗਾ, ਜੋ ਸਾਹਿਬ ਸ੍ਰੀ ਕਾਂਸ਼ੀਰਾਮ ਦੇ ਪ੍ਰੀਨਿਰਵਾਣ ਦਿਵਸ ਤੇ ਭਗਵਾਨ ਬਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਨੇ ‘ਆਪ’ ਵੱਲੋਂ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਨੂੰ ਨਾਟਕਬਾਜ਼ੀ ਕਰਾਰ ਦਿੱਤਾ। ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ ਲਈ ਗ਼ਰੀਬ, ਮਜ਼ਦੂਰਾਂ ਦੇ ਕਰਜ਼ੇ ਮਾਫੀ, 2014 ਦਾ ਪੱਤਰ ਰੱਦ ਕਰਨ, ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਲਈ ਬੁਲਾਉਣਾ ਚਾਹੀਦਾ ਹੈ। ਇਸ ਮੌਕੇ ਅਜੀਤ ਸਿੰਘ ਭੈਣੀ, ਡਾ. ਜਸਪ੍ਰੀਤ ਸਿੰਘ, ਰਾਮ ਸਿੰਘ ਗੋਗੀ, ਕੁਲਵੰਤ ਸਿੰਘ, ਹਰਭਜਨ ਸਿੰਘ, ਜਤਿੰਦਰ ਸਿੰਘ, ਜਗਜੀਤ ਸਿੰਘ, ਕੁਲਜਿੰਦਰ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਮੇਲ ਸਿੰਘ, ਦੀਦਾਰ ਸਿੰਘ, ਹਰਜਿੰਦਰ ਸਿੰਘ, ਪ੍ਰਦੁਮਨ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।