ਮਾਛੀਵਾੜਾ ਨਗਰ ਕੌਂਸਲ ਚੋਣਾਂ ਲਈ ‘ਆਪ’ ਨੇ ਵਿੱਢੀਆਂ ਤਿਆਰੀਆਂ : The Tribune India

ਮਾਛੀਵਾੜਾ ਨਗਰ ਕੌਂਸਲ ਚੋਣਾਂ ਲਈ ‘ਆਪ’ ਨੇ ਵਿੱਢੀਆਂ ਤਿਆਰੀਆਂ

ਮਾਛੀਵਾੜਾ ਨਗਰ ਕੌਂਸਲ ਚੋਣਾਂ ਲਈ ‘ਆਪ’ ਨੇ ਵਿੱਢੀਆਂ ਤਿਆਰੀਆਂ

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 1 ਦਸੰਬਰ

ਇੱਥੇ ਮਾਛੀਵਾੜਾ ਨਗਰ ਕੌਂਸਲ ਪ੍ਰਧਾਨ ਤੇ ਕੌਂਸਲਰਾਂ ਦੀ ਮਿਆਦ 30 ਦਸੰਬਰ ਨੂੰ ਖ਼ਤਮ ਹੋਣ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਹੀ ਅਗਲੇ ਸਾਲ 2023 ਵਿਚ ਕਦੇ ਵੀ ਇਸ ਸਬੰਧੀ ਚੋਣਾਂ ਕਰਵਾਉਣ ਦਾ ਐਲਾਨ ਕਰ ਸਕਦੀ ਹੈ। ‘ਆਪ’ ਆਗੂਆਂ ਵਲੋਂ ਚੋਣਾਂ ਜਿੱਤਣ ਲਈ ਹੁਣੇ ਤੋਂ ਰਣਨੀਤੀ ਅਪਨਾਉਣੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮਾਛੀਵਾੜਾ ਸ਼ਹਿਰ ਦੇ 15 ਵਾਰਡਾਂ ਦੀ ਨਵੀਂ ਵਾਰਡਬੰਦੀ ਤੇ ਨਵਾਂ ਰਾਖਵਾਂਕਰਨ ਵੀ ਕੀਤਾ ਜਾ ਰਿਹਾ ਹੈ ਜਿਸ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਿਆ ਹੈ। ਮਾਛੀਵਾੜਾ ਨਗਰ ਕੌਂਸਲ ਚੋਣਾਂ ਵਿਚ ਉਮੀਦਵਾਰ ਵਜੋਂ ਉਤਰਨ ਲਈ ‘ਆਪ’ ਆਗੂਆਂ ਵਿਚ ਉਤਸ਼ਾਹ ਦਿਖਾਈ ਦੇ ਰਿਹਾ ਹੈ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇੱਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਸੀ ਕਿ ਜੋ ਵੀ ਨਗਰ ਕੌਂਸਲ ਚੋਣਾਂ ਲੜਨ ਦੇ ਇੱਛੁਕ ਹਨ ਉਹ ਆਪਣਾ ਵਾਰਡ, ਪਾਰਟੀ ਨਾਲ ਜੁੜੇ ਹੋਣ ਸਬੰਧੀ ਵੇਰਵੇ ਅਤੇ ਅਹੁਦਾ ਲਿਖ ਕੇ ਭੇਜਣ ਤਾਂ ਜੋ ਯੋਗ ਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਜਾ ਸਕੇ। ਦੂਜੇ ਪਾਸੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਲਕਾ ਇੰਚਾਰਜ ਵੀ ਆਪਣੇ ਤੌਰ ’ਤੇ ਵਾਰਡ ਵਿਚ ਖੜ੍ਹੇ ਹੋਣ ਵਾਲੇ ਸੰਭਾਵੀ ਉਮੀਦਵਾਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਜਦੋਂ ਨਵੀਂ ਵਾਰਡਬੰਦੀ ਤੇ ਰਾਖਵੇਂਕਰਨ ਦਾ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਉਸ ਤੋਂ ਬਾਅਦ ਹਰੇਕ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੇ ਚਿਹਰੇ ਸਾਹਮਣੇ ਆਉਣੇ ਸ਼ੁਰੂ ਹੋ ਜਾਣਗੇ।

ਪ੍ਰਧਾਨਗੀ ‘ਆਪ’ ਦੇ ਪੁਰਾਣੇ ਵਰਕਰ ਨੂੰ ਹੀ ਮਿਲੇਗੀ: ਵਿਧਾਇਕ

ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਉਨ੍ਹਾਂ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾ ਵਿਭਾਗ ਵਲੋਂ ਜੋ ਨਵੀਂ ਵਾਰਡਬੰਦੀ ਤੇ ਰਾਖਵਾਂਕਰਨ ਕੀਤਾ ਜਾ ਰਿਹਾ ਹੈ ਉਸ ਵਿਚ ਸਾਡੀ ਕੋਈ ਦਖ਼ਲਅੰਦਾਜ਼ੀ ਨਹੀਂ ਹੈ। ਵਿਧਾਇਕ ਦਿਆਲਪੁਰਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇ ਇਨ੍ਹਾਂ ਚੋਣਾਂ ਦੌਰਾਨ ਕੋਈ ਵਿਰੋਧੀ ਪਾਰਟੀ ਦੇ ਆਗੂ ‘ਆਪ’ ’ਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਚੋਣਾਂ ’ਚ ਪ੍ਰਧਾਨਗੀ ਦੇ ਅਹੁਦੇ ਲਈ ਜੋ ਵੀ ਦਾਅਵੇਦਾਰ ਹੋਵੇਗਾ ਉਹ ਲੋਕਾਂ ਦੀ ਮੰਗ ਅਨੁਸਾਰ ਤੇ ਪੁਰਾਣੇ ਪਾਰਟੀ ਵਰਕਰਾਂ ਦੀ ਸਰਬਸੰਮਤੀ ਨਾਲ ਐਲਾਨਿਆ ਜਾਵੇਗਾ।

ਚੋਣਾਂ ਤੋਂ ਪਹਿਲਾਂ ਕਈ ਆਗੂਆਂ ਦੇ ‘ਆਪ’ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ

ਮਾਛੀਵਾੜਾ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਹੀ ਇਲਾਕੇ ਵਿਚ ਇਹ ਚਰਚਾਵਾਂ ਛਿੜੀਆਂ ਹੋਈਆਂ ਹਨ ਕਿ ਸ਼ਹਿਰ ਦਾ ਇੱਕ ਕੱਦਵਾਰ ਤੇ ਹੋਰ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਕੌਂਸਲ ਦੀ ਪ੍ਰਧਾਨਗੀ ਦੇ ਚਿਹਰੇ ਵਜੋਂ ਵੀ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ ਪਰ ਇਹ ਕੇਵਲ ਅਫ਼ਵਾਹਾਂ ਹਨ ਜਾਂ ਸੱਚ, ਇਹ ਤਾਂ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਸਪੱਸ਼ਟ ਹੋ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All