‘ਆਪ’ ਨੇ ਚੋਣ ਵਾਅਦੇ ਪੂਰੇ ਨਹੀਂ ਕੀਤੇ: ਨਾਗਰਾ
ਇੱਥੋਂ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿੱਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਰੁਪਿੰਦਰ ਸਿੰਘ ਰਾਜਾਗਿੱਲ ਵਿਸ਼ੇਸ਼ ਤੌਰ ’ਤੇ...
ਇੱਥੋਂ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿੱਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਰੁਪਿੰਦਰ ਸਿੰਘ ਰਾਜਾਗਿੱਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ‘ਆਪ’ ਨੇ ਚੋਣਾਂ ਸਮੇਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਹ ਅਜੇ ਤੱਕ ਪੂਰਾ ਨਹੀਂ ਕੀਤਾ ਹੋਇਆ। ਮੌਜੂਦਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਝੂਠਾ ਵਾਅਦਾ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਨਾਕਾਮ ਸਾਬਤ ਹੋਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਕਿਸਾਨੀ ਦਾ ਵੱਡਾ ਨੁਕਸਾਨ ਹੋਵੇਗਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮੰਗਾਂ ਸਬੰਧੀ 6 ਮਾਰਚ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਤੇ ਐਡਵੋਕੇਟ ਰਾਜੀਵ ਰਾਏ ਮਹਿਤਾ ਹਾਜ਼ਰ ਸਨ।

