ਲੁਧਿਆਣਾ ਵਿਚ ‘ਆਪ’ ਨੇ ਸ਼ੁਰੂ ਕੀਤੀ ਆਕਸੀਮੀਟਰ ਮੁਹਿੰਮ

ਲੁਧਿਆਣਾ ਵਿਚ ‘ਆਪ’ ਨੇ ਸ਼ੁਰੂ ਕੀਤੀ ਆਕਸੀਮੀਟਰ ਮੁਹਿੰਮ

ਆਕਸੀ ਮੀਟਰ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ‘ਆਪ’ ਦੇ ਸੀਨੀਅਰ ਆਗੂ।

ਗਗਨਦੀਪ ਅਰੋੜਾ

ਲੁਧਿਆਣਾ, 18 ਸਤੰਬਰ

ਸੂਬੇ ਵਿਚ ਕਰੋਨਾ ਮਹਾਮਾਰੀ ਦੇ ਕਹਿਰ ਕਾਰਨ ‘ਆਪ’ ਵੱਲੋਂ ਸ਼ੁਰੂ ਕੀਤੀ ਆਕਸੀਮੀਟਰ ਮੁਹਿੰਮ ਦੀ ਸ਼ੁਰੂਆਤ ਲੁਧਿਆਣਾ ਵਿੱਚ ਦੋ ਥਾਵਾਂ ’ਤੇ ਕੀਤੀ ਗਈ। ਜਿੱਥੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਜਰਨੈਲ ਸਿੰਘ ਅਤੇ ਵਿਧਾਇਕ ਜੈ ਸਿੰਘ ਰੋੜੀ ਨੇ ਦੁਕਾਨ-ਦਰ-ਦੁਕਾਨ ਜਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਆਕਸੀਜਨ ਦੇ ਪੱਧਰ ਦੀ ਜਾਂਚ ਕੀਤੀ ਅਤੇ ਕਰੋਨਾ ਤੋਂ ਬਚਾਅ ਲਈ ਆਕਸੀਜਨ ਦੇ ਪੱਧਰ ਦੀ ਅਹਿਮੀਅਤ ਸਮਝਾਈ ਨਾਲ-ਨਾਲ ਕਰੋਨਾ ਤੋਂ ਬਚਾਅ ਲਈ ਜਾਗਰੂਕਤਾ ਪੈਦਾ ਕਰਨ ਵਾਲੀ ਸਮੱਗਰੀ ਵੰਡੀ।

ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਜੇ ਅਮਰਿੰਦਰ ਸਰਕਾਰ ਸਣੇ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਸਰਕਾਰੀ ਹਸਪਤਾਲਾਂ-ਡਿਸਪੈਂਸਰੀਆਂ ਨੂੰ ਹੋਰ ਬਿਹਤਰ ਬਣਾਉਣ ਦੀ ਥਾਂ ਬਰਬਾਦ ਕਰ ਕੇ ਪ੍ਰਾਈਵੇਟ ਹੈਲਥ ਮਾਫੀਆ ਪੈਦਾ ਨਾ ਕੀਤਾ ਹੁੰਦਾ ਤਾਂ ਅੱਜ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ ’ਚ ਯਕੀਨ ਵੀ ਰਹਿੰਦਾ ਅਤੇ ਕਰੋਨਾ ਨਾਲ ਐਨੀ ਵੱਡੀ ਗਿਣਤੀ ’ਚ ਮੌਤਾਂ ਨਾ ਹੁੰਦੀਆਂ। ‘ਆਪ’ ਆਗੂ ਨੇ ਦੱਸਿਆ ਕਿ ਮੌਤ ਦੀ 2.9 ਦਰ ਨਾਲ ਪੰਜਾਬ ਦੀ ਹਾਲਤ ਸਾਰੇ ਦੇਸ਼ ਨਾਲੋਂ ਮਾੜੀ ਹੈ।

ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਨਾ ਲੋੜੀਂਦੀਆਂ ਦਵਾਈਆਂ, ਨਾ ਡਾਕਟਰ ਤੇ ਨਾ ਹੀ ਸਹਾਇਕ ਸਟਾਫ ਹੈ।

ਜੈ ਸਿੰਘ ਰੋੜੀ ਨੇ ਮੁੱਖ ਮੰਤਰੀ ਨੂੰ ਫਾਰਮ ਹਾਊਸ ਤੋਂ ਨਿਕਲ ਕੇ ਲੋਕਾਂ ਦਾ ਹਾਲ ਅੱਖੀਂ ਡਿੱਠਣ ਅਤੇ ਲੋਕਾਂ ਵਿੱਚ ਸਰਕਾਰੀ ਹਸਪਤਾਲਾਂ ਪ੍ਰਤੀ ਭਰੋਸਾ ਪੈਦਾ ਕਰਨ ਲਈ ਸਰਕਾਰੀ ਸਿਹਤ ਖੇਤਰ ’ਚ ਜੰਗੀ ਪੱਧਰ ’ਤੇ ਨਿਵੇਸ਼ ਕਰਨ ਦੀ ਮੰਗ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All