DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਆਗੂ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਲ

ਕੋਠੇ ਅੱਠ ਚੱਕ ਦਾ ਨਾਂ ਬਦਲਣ ਤੋਂ ਨਾਰਾਜ਼ ਸਨ ਪਿੰਡ ਵਾਸੀ

  • fb
  • twitter
  • whatsapp
  • whatsapp
featured-img featured-img
ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹੋਏ ‘ਆਪ’ ਕਾਰਕੁਨ।
Advertisement

ਜਗਰਾਉਂ ਸ਼ਹਿਰ ਦੀ ਬੁੱਕਲ ਵਿੱਚ ਵਸੇ ਪਿੰਡ ਕੋਠੇ ਅੱਠ ਚੱਕ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਗਰੂਪ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ ਆਰ ਕਲੇਰ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ‘ਜਗਰੂਪ ਸਿੰਘ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਪਿੰਡ ਵਾਸੀਆਂ ਨੂੰ ਅੱਖੋਂ-ਪਰੋਖੇ ਕਰ ਕੇ ਇੱਕ ਪਰਿਵਾਰ ਦੇ ਪਿੱਛੇ ਲੱਗ ਕੇ ਪਿੰਡ ਕੋਠੇ ਅੱਠ ਚੱਕ ਦਾ ਨਾਮ ਬਦਲ ਕੇ ਸਾਜ਼ਿਸ਼ ਰਚੀ ਹੈ, ਜਿਸ ਕਾਰਨ ਪਿੰਡ ਦੇ ਜੱਦੀ ਪੁਸ਼ਤੀ ਵੱਸਣ ਵਾਲੇ ਪਰਿਵਾਰਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਇੱਥੋਂ ਦੀ ਵਿਧਾਇਕਾ ਸਰਬਜੀਤ ਕੌਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਪਾਰਟੀ ਦੇ ਅਣਥੱਕ ਵਰਕਰਾਂ ਨੂੰ ਧੋਖੇ ਵਿੱਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੀ ਹੋਂਦ ਇਤਿਹਾਸ ਅਤੇ ਪਛਾਣ ਨੂੰ ਬਚਾਉਣ ਲਈ ਪ੍ਰਸ਼ਾਸਨ ਅਤੇ ਸੱਤਾਧਾਰੀ ਧਿਰ ਨਾਲ ਲੜੀ ਲੜਾਈ ਵਿੱਚ ਐੱਸ ਆਰ ਕਲੇਰ ਨੇ ਡੱਟ ਕੇ ਸਾਥ ਦਿੱਤਾ ਹੈ ਅਤੇ ਮਾੜ੍ਹੇ ਸਮੇਂ ਵਿੱਚ ਬਾਂਹ ਫਡੀ ਹੈ। ਐੱਸ ਆਰ ਕਲੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਦਾ ਨਾਮ ਸਿਰਫ਼ ਸ਼ਬਦਾਂ ਦਾ ਸੁਮੇਲ ਹੀ ਨਹੀਂ ਹੁੰਦਾ ਇਸਦੇ ਨਾਲ ਪਿੰਡ ਬੰਨ੍ਹਣ ਵਾਲੇ ਅਤੇ ਇਸ ਨੂੰ ਖੁਸ਼ਹਾਲੀ ਦੇ ਰਾਹ ਤੋਰਨ ਵਾਲੇ ਲੋਕਾਂ ਦੀਆਂ ਲੱਖਾਂ ਭਾਵਨਾਵਾਂ ਵੀ ਜੁੜੀਆਂ ਹੁੰਦੀਆਂ ਹਨ। ਉਨ੍ਹਾਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਮਾਣ-ਸਨਮਾਨ ਦਾ ਭਰੋਸਾ ਦਿੱਤਾ। ਇਸ ਮੌਕੇ ਸ਼ਿਵਰਾਜ ਸਿੰਘ ਸਰਪੰਚ ਨੇ ਵੀ ਵਿਚਾਰ ਸਾਂਝੇ ਕੀਤੇ।

Advertisement
Advertisement
×