ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਆਗੂ ਪੰਜੇਟਾ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ

ਅਸ਼ਵਨੀ ਸ਼ਰਮਾ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ
ਗੁਰਜੰਟ ਸਿੰਘ ਪੰਜੇਟਾ ਦਾ ਭਾਜਪਾ ’ਚ ਸਵਾਗਤ ਕਰਦੇ ਹੋਏ ਅਸ਼ਵਨੀ ਸ਼ਰਮਾ। -ਫੋਟੋ: ਟੱਕਰ
Advertisement

ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਟਰਾਂਸਪੋਰਟ ਵਿੰਗ ਦੇ ਸਕੱਤਰ ਗੁਰਜੰਟ ਸਿੰਘ ਪੰਜੇਟਾ ਨੇ ਅੱਜ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਗੁਰਜੰਟ ਸਿੰਘ ਪੰਜੇਟਾ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਗੁਰਜੰਟ ਸਿੰਘ ਪੰਜੇਟਾ ਦਾ ਭਾਜਪਾ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਗੁਰਜੰਟ ਸਿੰਘ ਪੰਜੇਟਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕੀਤਾ ਪਰ ਵਰਕਰਾਂ ਨੂੰ ਬਣਦਾ ਸਤਿਕਾਰ ਨਹੀਂ ਮਿਲ ਰਿਹਾ ਜਿਸ ਕਾਰਨ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜ਼ਿਲਾ ਪ੍ਰਧਾਨ ਗਗਨਦੀਪ ਸਿੰਘ ਕੈਂਥ, ਕੰਵਰਦੀਪ ਸਿੰਘ ਧਨਾਨਸੂ, ਬਲਵਿੰਦਰ ਸਿੰਘ ਕੂੰਮਕਲਾਂ, ਗੁਰਪ੍ਰੀਤ ਸਿੰਘ ਕੂੰਮਕਲਾਂ, ਜਗਪਾਲ ਸਿੰਘ ਨੰਬਰਦਾਰ ਵੀ ਮੌਜੂਦ ਸਨ।

Advertisement
Advertisement
Show comments