DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਆਗੂ ਸਾਥੀਆਂ ਸਣੇ ਅਕਾਲੀ ਦਲ ਵਿੱਚ ਸ਼ਾਮਲ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ’ਚ ਸਵਾਗਤ

  • fb
  • twitter
  • whatsapp
  • whatsapp
featured-img featured-img
ਸ਼ਮਸ਼ੇਰ ਸਿੰਘ ਗਰੇਵਾਲ ਦਾ ਸਨਮਾਨ ਕਰਦੇ ਹੋਏ ਸੁਖਬੀਰ ਬਾਦਲ ਅਤੇ ਹੋਰ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਪੰਜਾਬ ਦੇ ਸੰਯੁਕਤ ਸਕੱਤਰ ਅਤੇ ਵਾਰਡ ਨੰਬਰ 50 ਤੋਂ ਇੰਚਾਰਜ ਸ਼ਮਸ਼ੇਰ ਸਿੰਘ ਗਰੇਵਾਲ ਨੇ ਆਪਣੇ ਸਾਥੀਆਂ ਸਣੇ ਅਕਾਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਇਸ ਮੌਕੇ ਸ੍ਰੀ ਗਰੇਵਾਲ ਨਾਲ ਸੇਵਕ ਸਿੰਘ ਗਰੇਵਾਲ, ਨਵਦੀਪ ਸਿੰਘ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ, ਰਮਨਦੀਪ ਸਿੰਘ ਆਦਿ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਕਾਰਨ ਉਨ੍ਹਾਂ ਆਪ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦਾ ਝੂਠਾ ਨਾਅਰਾ ਲਾ ਕੇ ਪੰਜਾਬ ਵਾਸੀਆਂ ਨੂੰ ਆਪਣੇ ਝਾਂਸੇ ਵਿੱਚ ਲਿਆ ਸੀ ਪ੍ਰੰਤੂ ਹੁਣ ਲੋਕ ਉਨ੍ਹਾਂ ਦੇ ਝਾਂਸੇ ਵਿੱਚ ਪੂਰੀ ਤਰਾਂ ਬਾਹਰ ਨਿਕਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੀ ਆਪਣੀ ਹਮਦਰਦ ਖੇਤਰੀ ਪਾਰਟੀ ਹੈ ਜਦਕਿ ਬਾਹਰੋਂ ਆਈਆਂ ਵਿਰੋਧੀ ਪਾਰਟੀਆਂ ਨੇ ਇੱਥੇ ਸਿਰਫ਼ ਤੇ ਸਿਰਫ਼ ਆਪਣੀਆਂ ਸਿਆਸੀ ਰੋਟੀਆਂ ਹੀ ਸੇਕੀਆਂ ਹਨ।

Advertisement

ਇਸ ਮੌਕੇ ਸੋਖੀ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਨੂੰ ਸੱਤਾ ਵਿੱਚ ਲਿਆ ਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ 92 ਸੀਟਾਂ ਲੈਣ ਵਾਲੀ ਪਾਰਟੀ ਕੋਲ ਝੰਡਾ ਚੁੱਕਣ ਲਈ 92 ਬੰਦੇ ਵੀ ਨਹੀਂ ਹੋਣਗੇ। ਇਸ ਮੌਕੇ ਇੰਦਰਜੀਤ ਸਿੰਘ ਰੂਬੀ ਲੋਟੇ, ਇੰਚਾਰਜ ਸਤਨਾਮ ਸਿੰਘ ਕੈਲੇ, ਜਤਿੰਦਰ ਰਿੰਕੂ ਨਾਗਪਾਲ ਆਦਿ ਵੀ ਹਾਜ਼ਰ ਰਹੇ।

Advertisement

Advertisement
×