DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP protest against BJP: ‘ਆਪ’ ਵਰਕਰਾਂ ਨੇ ਭਾਜਪਾ ਦਫ਼ਤਰ ਘੇਰਿਆ

ਬੈਰੀਕੇਡ ਟੁੱਟੇ, ਪੁਲੀਸ ਨਾਲ ਤਿੱਖੀ ਬਹਿਸ; ਭਾਜਪਾ ਵਰਕਰਾਂ ਨੇ ਵੀ ਬਰਾਬਰ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਆਪ’ ਵਰਕਰਾਂ ਵੱਲੋਂ ਕੀਤੇ ਘਿਰਾਓ ਦੇ ਬਰਾਬਰ ਦਫ਼ਤਰ ਅੰਦਰੋਂ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਕਾਰਕੁਨ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਸੰਨ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਅੰਤਿਮ ਯਾਤਰਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਦੀ ਮੌਜੂਦਗੀ ਕਾਰਨ ਪੰਜਾਬ ਦਾ ਸਿਆਸੀ ਪਾਰਾ ਭਖ ਗਿਆ ਹੈ। ਇਸ ਮੁੱਦੇ ’ਤੇ ਆਮ ਆਦਮੀ ਪਾਰਟੀ ਨੇ ਸੂਬੇ ਦੇ ਚਾਰ ਮੁੱਖ ਸ਼ਹਿਰਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਤੇ ਪ੍ਰਦਰਸ਼ਨ ਕੀਤਾ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੁਲੀਸ ਵੱਲੋਂ ਲਾਇਆ ਗਿਆ ਸੁਰੱਖਿਆ ਘੇਰਾ ਤੋੜ ਦਿੱਤਾ। ਇਸ ਤੋਂ ਬਾਅਦ ਧਰਨਾਕਾਰੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵੱਲ ਵਧਣ ਲੱਗੇ, ਜਿਨ੍ਹਾਂ ਨੂੰ ਰੋਕਣ ਦੌਰਾਨ ਪੁਲੀਸ ਮੁਲਾਜ਼ਮਾਂ ਅਤੇ ਵਰਕਰਾਂ ਵਿਚਾਲੇ ਤਿੱਖੀ ਬਹਿਸ ਤੇ ਧੱਕਾਮੁੱਕੀ ਦੇਖਣ ਨੂੰ ਮਿਲੀ। ਜਦੋਂ ਧਰਨਾਕਾਰੀ ਦਫ਼ਤਰ ਨੇੜੇ ਪਹੁੰਚੇ ਤਾਂ ਉੱਥੇ ਮੌਜੂਦ ਭਾਜਪਾ ਵਰਕਰ ਵੀ ਸਾਹਮਣੇ ਆ ਗਏ। ਦੋਵੇਂ ਧਿਰਾਂ ਵਿਚਾਲੇ ਜ਼ੋਰਦਾਰ ਨਾਅਰੇਬਾਜ਼ੀ ਅਤੇ ਤਣਾਅਪੂਰਨ ਮਾਹੌਲ ਬਣ ਗਿਆ। ਹਾਲਾਂਕਿ ਪੁਲੀਸ ਨੇ ਸਮਾਂ ਰਹਿੰਦਿਆਂ ਭਾਜਪਾ ਵਰਕਰਾਂ ਨੂੰ ਦਫ਼ਤਰ ਦੇ ਅੰਦਰ ਹੀ ਰੱਖ ਕੇ ਕਿਸੇ ਵੱਡੇ ਟਕਰਾਅ ਨੂੰ ਟਾਲ ਦਿੱਤਾ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਲੁਧਿਆਣਾ ਵਿੱਚ ਪੁਲੀਸ ਮੁਸਤੈਦ ਰਹੀ। ਧਰਨੇ ਵਿੱਚ ਵਿਧਾਇਕਾਂ ਅਤੇ ਕੌਂਸਲਰਾਂ ਦੀ ਮੌਜੂਦਗੀ ਦੀ ਸੰਭਾਵਨਾ ਦੇ ਮੱਦੇਨਜ਼ਰ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਦੇ ਆਸ-ਪਾਸ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲੀਸ ਨੇ ਦਫ਼ਤਰ ਤੋਂ ਅੱਧਾ ਕਿਲੋਮੀਟਰ ਦੂਰ ਦੋਵੇਂ ਦਿਸ਼ਾਵਾਂ ਵਿੱਚ ਮਜ਼ਬੂਤ ਬੈਰੀਕੇਡਿੰਗ ਕੀਤੀ ਹੋਈ ਸੀ। ਨ ਦੌਰਾਨ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਨੇ ਕਿਹਾ ਕਿ ਸੰਨ 1984 ਦਾ ਸਿੱਖ ਕਤਲੇਆਮ ਪੰਜਾਬ ਦੇ ਲੋਕਾਂ ਅਤੇ ਸਿੱਖ ਭਾਈਚਾਰੇ ਦੇ ਸੀਨੇ ’ਤੇ ਅਜਿਹਾ ਜ਼ਖ਼ਮ ਹੈ ਜੋ ਕਦੇ ਨਹੀਂ ਭਰ ਸਕਦਾ। ਅਦਾਲਤ ਵੱਲੋਂ ਗੁਨਾਹਗਾਰ ਠਹਿਰਾਏ ਗਏ ਵਿਅਕਤੀ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋ ਕੇ ਭਾਜਪਾ ਸੰਸਦ ਮੈਂਬਰਾਂ ਨੇ ਜੋ ਰਵੱਈਆ ਦਿਖਾਇਆ ਹੈ, ਉਸ ਨੇ ਸਿੱਖ ਸਮਾਜ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਇਸ ਘਟਨਾਕ੍ਰਮ ’ਤੇ ਪਲਟਵਾਰ ਕਰਦਿਆਂ ਭਾਜਪਾ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਰਕਾਰ ਦੇ ਕੇਵਲ ਤਿੰਨ ਮਹੀਨੇ ਹੀ ਰਹਿ ਗਏ ਹਨ, ਜਿਸ ਤੋਂ ਬਾਅਦ ਰਾਜ ਦੀ ਜਨਤਾ ਇਸ ਸ਼ਾਸਨ ਨੂੰ ਸੱਤਾ ਤੋਂ ਬਾਹਰ ਕਰ ਕੇ ਸਬਕ ਸਿਖਾਵੇਗੀ।

ਮੁਜ਼ਾਹਰੇ ਵਿੱਚ ਲੁਧਿਆਣਾ ਸ਼ਹਿਰੀ ਪ੍ਰਧਾਨ ਅਤੇ ਵਿੱਤ ਕਮੇਟੀ ਦੇ ਚੇਅਰਮੈਨ ਜਤਿੰਦਰ ਖੰਗੂੜਾ ਦੀ ਅਗਵਾਈ ਵਿੱਚ ਮੈਂਬਰ ਗਿੱਲ ਰੋਡ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਏ ਅਤੇ ਭਾਜਪਾ ਦਫ਼ਤਰ ਵੱਲ ਮਾਰਚ ਕੀਤਾ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਦਾਖਾ ਦੇ ਹਲਕਾ ਇੰਚਾਰਜ ਡਾ. ਕੇ ਐੱਨ ਐੱਸ ਕੰਗ ਸਣੇ ਲੁਧਿਆਣਾ ਦਿਹਾਤੀ ਪ੍ਰਧਾਨ ਤੇਜਪਾਲ ਗਿੱਲ, ਗੁਰਦਰਸ਼ਨ ਘੁੱਲੀ, ਵਿਜੇ ਬੈਕਟਰ ਤੇ ਲੁਧਿਆਣਾ ਸ਼ਹਿਰੀ ਸੀਨੀਅਰ ਸਕੱਤਰ ਨਿਧੀ ਗੁਪਤਾ ਮੌਜੂਦ ਸਨ।

Advertisement

Advertisement
Advertisement
×