DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਵੱਲੋਂ ਖਾਲੀ ਸਿਲੰਡਰਾਂ ਨਾਲ ਪ੍ਰਦਰਸ਼ਨ

ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਧਾੳੁਣ ਦਾ ਵਿਰੋਧ; ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ‘ਆਪ’ ਆਗੂ ਅਤੇ ਕਾਰਕੁਨ।
Advertisement

ਦੇਸ਼ ਵਿੱਚ ਵਧ ਰਹੀ ਮਹਿੰਗਾਈ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਵਰਕਰਾਂ ਅਤੇ ਆਗੂਆਂ ਨੇ ਅੱਜ ਇੱਥੇ ਘੰਟਾ ਘਰ ਚੌਕ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕੇਂਦਰ ਦੀਆਂ ਆਰਥਿਕ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਨਾਅਰੇਬਾਜ਼ੀ ਕੀਤੀ ਅਤੇ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਚੁੱਕੀ। ‘ਆਪ’ ਆਗੂਆਂ ਨੇ ਵਿਰੋਧ ਜਤਾਉਂਦਿਆਂ ਆਪਣੇ ਗਲ ਵਿੱਚ ਖ਼ਾਲੀ ਗੈਸ ਸਿਲੰਡਰਾਂ ਦੀਆਂ ਤਖ਼ਤੀਆਂ ਲਟਕਾਈਆਂ ਹੋਈਆਂ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਪਾਰਕ ਗੈਸ ਦੇ ਰੇਟ ਵਧਾ ਕੇ ਕੇਂਦਰ ਸਰਕਾਰ ਨੇ ਛੋਟੇ ਕਾਰੋਬਾਰੀਆਂ, ਢਾਬਾ ਸੰਚਾਲਕਾਂ ਅਤੇ ਹਲਵਾਈਆਂ ਦੇ ਸਾਹਮਣੇ ਰੋਜ਼ੀ-ਰੋਟੀ ਦਾ ਸੰਕਟ ਖੜ੍ਹਾ ਕਰ ਦਿੱਤਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਕੇਂਦਰ ਸਰਕਾਰ ਹੁਣ ਆਮ ਆਦਮੀ ਦੀ ਥਾਲੀ ਵਿੱਚੋਂ ਰੋਟੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਦਰਸ਼ਨ ਦੌਰਾਨ ਮੌਜੂਦ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਇੱਕ ਪਾਸੇ ਦੇਸ਼ ਦੀ ਜਨਤਾ ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਦੀ ਮਾਰ ਝੱਲ ਰਹੀ ਹੈ, ਦੂਜੇ ਪਾਸੇ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਕੇ ਆਮ ਜਨਤਾ ਦੀ ਕਮਰ ਤੋੜੀ ਜਾ ਰਹੀ ਹੈ। ਵਿਧਾਇਕਾਂ ਨੇ ਚਿਤਾਵਨੀ ਦਿੱਤੀ ਕਿ ਜੇ ਵਪਾਰਕ ਗੈਸ ਸਿਲੰਡਰਾਂ ਦੀਆਂ ਵਧੀਆਂ ਦਰਾਂ ਵਾਪਸ ਨਾ ਲਈਆਂ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ‘ਆਪ’ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਸ਼ਰਨਜੀਤ ਸਿੰਘ ਵਿਜੈ ਦਾਨਵ ਆਦਿ ਮੌਜੂਦ ਸਨ।

Advertisement
Advertisement
×