DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ: ਵੇਰਕਾ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਦਲਾਅ ਦੀ ਆਸ ਲਈ ਬਣਾਈ ‘ਆਪ’ ਦੀ ਸਰਕਾਰ ਤੋਂ ਅੱਜ ਪੰਜਾਬ ਦਾ ਹਰ ਵਰਗ ਦੁਖੀ ਅਤੇ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਇਸ...

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ। -ਫੋਟੋ: ਗੁਰਿੰਦਰ ਸਿੰਘ
Advertisement

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਦਲਾਅ ਦੀ ਆਸ ਲਈ ਬਣਾਈ ‘ਆਪ’ ਦੀ ਸਰਕਾਰ ਤੋਂ ਅੱਜ ਪੰਜਾਬ ਦਾ ਹਰ ਵਰਗ ਦੁਖੀ ਅਤੇ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਸਭ ਤੋਂ ਵੱਡਾ ਡਾਕਾ ਐੱਸ ਸੀ ਸਮਾਜ ਦੇ ਹੱਕਾਂ ’ਤੇ ਮਾਰਿਆ ਹੈ। ਉਹ ਅੱਜ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਵੱਲੋਂ ਹਲਕਾ ਗਿੱਲ ਵਿੱਚ ਰੱਖੀ ਮੀਟਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ‘ਆਪ’ ਦੀ ਦਿੱਲੀ ਦੀ ਲੀਡਰਸ਼ਿਪ ਪੰਜਾਬ ਨੂੰ ਕੰਟਰੋਲ ਕਰ ਕੇ ਆਪਣੀਆਂ ਜੇਬਾਂ ਭਰਨ ਵਿੱਚ ਲੱਗੀ ਹੋਈ ਹੈ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਰਬੜ ਦੀ ਮੋਹਰ ਹੈ। ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਅਤੇ ਲਾਅ ਐਂਡ ਆਰਡਰ ਬਿਲਕੁੱਲ ਹੀ ਫੇਲ੍ਹ ਹੋ ਚੁੱਕਾ ਹੈ। ਹਰ ਰੋਜ਼ ਨਿਰਦੋਸ਼ ਲੋਕਾਂ ਦੇ ਕਤਲ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ।

Advertisement

ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਨੇ ਨਾ ਤਾਂ ਕੋਈ ਰਾਜ ਸਭਾ ਮੈਂਬਰ ਐੱਸ ਸੀ ਸਮਾਜ ਵਿੱਚੋਂ ਲਗਾਇਆ ਹੈ ਅਤੇ ਨਾ ਹੀ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਐੱਸ ਸੀ ਭਾਈਚਾਰੇ ਵਿੱਚੋਂ ਕਿਸੇ ਵਿਅਕਤੀ ਨੂੰ ਉਪ ਮੁੱਖ ਮੰਤਰੀ ਬਣਾਇਆ ਹੈ।

Advertisement

ਇਸ ਮੌਕੇ ਸ੍ਰੀ ਡੁਲਗਚ ਨੇ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛਪਾਉਣ ਲਈ ਪੱਤਰਕਾਰ ਭਾਈਚਾਰੇ ’ਤੇ ਕੇਸ ਦਰਜ ਕਰ ਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਚਲਦਾ ਕਰਨਗੇ ਅਤੇ ਸੂਬੇ ਵਿੱਚ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਸਾਬਕਾ ਵਿਧਾਇਕ ਸੁਨੀਲ ਦੱਤੀ, ਜੁਗਲ ਕਿਸ਼ੋਰ ਸ਼ਰਮਾ ਅਤੇ ਅਮਨ ਸੋਦੇ ਆਦਿ ਵੀ ਹਾਜ਼ਰ ਸਨ।

Advertisement
×