ਸਮਰਾਲਾ: ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੀ ਮੀਟਿੰਗ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਮਰਾਲਾ ਸ਼ਹਿਰ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਫੈਸਲਾ ਕੀਤਾ। ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਦਿਆਲਪੁਰਾ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ‘ਆਪ’ ਨਗਰ ਕੌਂਸਲ ਚੋਣਾਂ ਆਪਣੇ ਦਮ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਾਫ ਛਵੀ ਉਮੀਦਵਾਰ ਚੋਣਾਂ ਵਿੱਚ ਉਤਾਰੇ ਜਾਣਗੇ। -ਪੱਤਰ ਪ੍ਰੇਰਕ