‘ਆਪ’ ਨੇ ਨਾਮਜ਼ਦਗੀਆਂ ਰੱਦ ਕਰਵਾਉਣ ਦੀ ਨਾਕਾਮ ਕੋਸ਼ਿਸ਼ ਕੀਤੀ: ਮਾਂਗਟ
ਜ਼ਿਲ੍ਹਾ ਪਰਿਸ਼ਦ ਜ਼ੋਨ ਨੀਲੋਂ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜੋਤ ਸਿੰਘ ਮਾਂਗਟ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਅਫ਼ਸਰਸ਼ਾਹੀ ’ਤੇ ਦਬਾਅ ਪਾ ਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਅਤੇ ਝੂਠੇ ਤੇ ਬੇਬੁਨਿਆਦ ਇਤਰਾਜ਼ ਲਗਵਾਏ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ਨੀਲੋਂ ਕਲਾਂ ਜ਼ੋਨ ਦੇ 70 ਪਿੰਡਾਂ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਅੱਗੇ ਰੱਖ ਕੇ ਚੋਣ ਲੜਨਗੇ ਅਤੇ ਨਾਲ ਹੀ ‘ਆਪ’ ਸਰਕਾਰ ਦੀਆਂ ਧੱਕੇਸ਼ਾਹੀਆਂ ਅਤੇ ਝੂਠੇ ਵਾਅਦਿਆਂ ਨੂੰ ਵੀ ਲੋਕਾਂ ਅੱਗੇ ਜਾਗਰੂਕ ਕਰਨਗੇ। ਅਕਾਲੀ ਆਗੂ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ‘ਆਪ’ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਜਿਸ ਦਾ ਲੋਕ ਇਨ੍ਹਾਂ ਚੋਣਾਂ ਵਿਚ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਹਰਜਤਿੰਦਰ ਸਿੰਘ ਬਾਜਵਾ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਨਗਿੰਦਰ ਸਿੰਘ ਮਾਂਗਟ, ਕੁਲਜਿੰਦਰ ਸਿੰਘ ਖੇੜਾ, ਹਰਿੰਦਰ ਸਿੰਘ ਪੱਪੀ, ਦਰਸ਼ਨ ਸਿੰਘ ਮਿੱਠੇਵਾਲ, ਸੁਰਮੁਖ ਸਿੰਘ, ਸਰਪੰਚ ਗੁਰਨਾਮ ਸਿੰਘ, ਸੱਤਪਾਲ ਸਿੰਘ, ਹਰਵਿੰਦਰ ਸਿੰਘ, ਸਰਪੰਚ ਭਗਤ ਸਿੰਘ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਸਰਪੰਚ ਹਰਜਿੰਦਰ ਸਿੰਘ, ਕੁਲਜਿੰਦਰ ਸਿੰਘ ਘੁਮਾਣ, ਪ੍ਰਿੰਸੀਪਲ ਪ੍ਰਿਤਪਾਲ ਸਿੰਘ ਗਰੇਵਾਲ, ਸੁਰਿੰਦਰ ਸਿੰਘ, ਹਰਪਿਲ ਸਿੰਘ, ਰਮੇਸ਼ ਕੁਮਾਰ, ਗੋਬਿੰਦਾ ਖੇੜਾ, ਨਸੀਬ ਚੰਦ, ਪਰਮਜੀਤ ਸਿੰਘ ਪੰਮਾ, ਰਾਹੁਲ ਕੁਮਾਰ, ਕੁਲਦੀਪ ਸਿੰਘ, ਕਪਿਲ ਸਿੰਘ, ਮੁਖਤਿਆਰ ਲਾਲ, ਸੁਰਿੰਦਰ ਸਿੰਘ ਛਿੰਦਾ, ਕਸ਼ਮੀਰ ਸਿੰਘ ਵੀ ਮੌਜੂਦ ਸਨ।
‘ਆਪ’ ਉਮੀਦਵਾਰ ਵੱਲੋਂ ਪਿੰਡਾਂ ’ਚ ਚੋਣ ਮੀਟਿੰਗਾਂ
Advertisementਜ਼ਿਲ੍ਹਾ ਪਰਿਸ਼ਦ ਜ਼ੋਨ ਨੀਲੋਂ ਕਲਾਂ ਤੋਂ ‘ਆਪ’ ਉਮੀਦਵਾਰ ਭੁਪਿੰਦਰ ਸਿੰਘ ਰਾਠੌਰ ਵਲੋਂ ਅੱਜ ਮਾਛੀਵਾੜਾ ਬਲਾਕ ਦੇ ਕਈ ਪਿੰਡਾਂ ਦਾ ਦੌਰਾ ਕਰ ਚੋਣ ਮੀਟਿੰਗਾਂ ਕੀਤੀਆਂ ਗਈਆਂ। ਭੁਪਿੰਦਰ ਸਿੰਘ ਰਾਠੌਰ ਵਲੋਂ ਪਿੰਡ ਮਾਛੀਵਾੜਾ ਖਾਮ, ਕੋਟਾਲਾ ਬੇਟ, ਮਾਣੇਵਾਲ, ਗੁਰੂਗੜ੍ਹ, ਰਾਜਗੜ੍ਹ, ਖੇੜਾ ਵਿਖੇ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਿਨ੍ਹਾਂ ਲੋਕਾਂ ਨੂੰ ਪਿਛਲੀਆਂ ਸਰਕਾਰਾਂ ਸਮੇਂ ਹਜ਼ਾਰਾਂ ਰੁਪਏ ਬਿੱਲ ਆਉਂਦਾ ਸੀ ਅੱਜ ਉਹ ਜ਼ੀਰੋ ਬਿੱਲ ਆਉਣ ਕਾਰਨ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਕੇ ਦਿਖਾਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੇਂਡੂ ਲੋਕਾਂ ਨੂੰ ਮੁਫ਼ਤ ਸਿਹਤ ਸੁਵਿਧਾਵਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਜਿਨ੍ਹਾਂ ਤੋਂ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਹੀ ਜੋ ਔਰਤਾਂ ਨੂੰ 1100-1100 ਰੁਪਏ ਮਾਸਿਕ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਉਸ ਤਹਿਤ ਰਾਸ਼ੀ ਜਾਰੀ ਕਰਨਗੇ। ਚੋਣ ਮੀਟਿੰਗਾਂ ਦੌਰਾਨ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਵੀ ਮੌਜੂਦ ਸਨ।
