‘ਆਪ’ ਨੂੰ ਝੂਠੇ ਵਾਅਦਿਆਂ ਦਾ ਹਿਸਾਬ ਦੇਣਾ ਪੈਣਾ: ਬਾਜਵਾ
ਕਾਂਗਰਸ ਦੇ ਹਲਕਾ ਇੰਚਰਾਜ ਨੇ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕੀਤਾ
ਜ਼ਿਲ੍ਹਾ ਪਰਿਸ਼ਦ ਜ਼ੋਨ ਮਾਂਗਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤਾਜ ਪਰਮਿੰਦਰ ਸਿੰਘ ਸੋਨੂ ਅਤੇ ਬਲਾਕ ਸਮਿਤੀ ਉਮੀਦਵਾਰਾਂ ਦੇ ਹੱਕ ਵਿੱਚ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪਿੰਡ ਢੇਰੀ, ਚੂੜਵਾਲ, ਮਾਂਗਟ ਸਮੇਤ ਕਰੀਬ ਇੱਕ ਦਰਜਨ ਪਿੰਡਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਲੋਕਾਂ ਕੋਲੋਂ ਸਹਿਯੋਗ ਮੰਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੇ ਔਰਤਾਂ ਨਾਲ ਹਜ਼ਾਰ ਰੁਪਏ ਦੇਣ ਦਾ ਧੋਖਾ ਕੀਤਾ ਸੀ ਉਸ ਦਾ ਹਿਸਾਬ ਇਸ ਵਾਰ ਬੀਬੀਆਂ ‘ਆਪ’ ਕੋਲੋਂ ਜ਼ਰੂਰ ਲੈਣਗੀਆਂ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਅੰਦਰ ਹੜ੍ਹਾਂ ਕਾਰਨ ਕਿਸਾਨਾਂ ਦੀ ਕਰੀਬ 100 ਏਕੜ ਜ਼ਮੀਨ ਤਬਾਹ ਹੋਈ ਸੀ ਪਰ ਪੰਜਾਬ ਸਰਕਾਰ ਨੇ ਮੁਆਵਜ਼ੇ ਦੇ ਨਾਮ ’ਤੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ ਅਤੇ ਉਸ ਦਾ ਹਿਸਾਬ ਵੀ ਆਮ ਆਦਮੀ ਪਾਰਟੀ ਨੂੰ ਦੇਣਾ ਪਵੇਗਾ। ਇਸ ਮੌਕੇ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ, ਜੈਮਲ ਸਿੰਘ ਚੌਹਾਨ, ਸਾਬਕਾ ਜ਼ਿਲਾ ਪਰਿਸ਼ਦ ਮੈਂਬਰ ਬਲਵਿੰਦਰ ਸਿੰਘ ਨੂਰਵਾਲ, ਹਰਪ੍ਰੀਤ ਸਿੰਘ ਕਾਲੂ ਮਾਂਗਟ, ਸਿਮਰ ਦਿਓਲ, ਅਰਸ਼ ਮਾਂਗਟ ਆਦਿ ਹਾਜ਼ਰ ਸਨ।

