DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ahmedgarh Municipal Council ’ਤੇ ‘ਆਪ’ ਕਾਬਜ਼

ਕਮਲਜੀਤ ਸਿੰਘ ਊਭੀ ਨੂੰ ਪ੍ਰਧਾਨ ਅਤੇ ਸਵੀਟੀ ਕਕੜੀਆ ਨੂੰ ਮੀਤ ਪ੍ਰਧਾਨ ਚੁਣਿਆ

  • fb
  • twitter
  • whatsapp
  • whatsapp
featured-img featured-img
ਅਹੁਦੇਦਾਰਾਂ ਨਾਲ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ।
Advertisement

ਨਗਰ ਕੌਂਸਲ ਅਹਿਮਦਗੜ੍ਹ ਦੇ ਅਹੁਦੇਦਾਰਾਂ ਦੀ ਚੋਣ ਡੀ ਸੀ ਮਾਲੇਰਕੋਟਲਾ ਵਿਰਾਜ ਐੱਸ ਤਿੜਕੇ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਦੋਵਾਂ ਮੁੱਖ ਅਹੁਦਿਆਂ ’ਤੇ ਜਿੱਤ ਹਾਸਲ ਕੀਤੀ ਹੈ। ਐੱਸ ਡੀ ਐੱਮ ਰਾਜੇਸ਼ ਕੁਮਾਰ ਅਤੇ ਕਾਰਜਸਾਧਕ ਅਫ਼ਸਰ ਅਸ਼ੀਸ਼ ਕੁਮਾਰ ਨੇ ਇਸ ਵਿਸ਼ੇਸ਼ ਮੀਟਿੰਗ ਦਾ ਸੰਚਾਲਨ ਕੀਤਾ। ਚੋਣ ਦੌਰਾਨ ‘ਆਪ’ ਦੇ ਕੌਂਸਲਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਲਜੀਤ ਸਿੰਘ ਊਭੀ ਨੂੰ ਪ੍ਰਧਾਨ ਅਤੇ ਚੋਣਾਂ ਤੋਂ ਬਾਅਦ ‘ਆਪ’ ਵਿੱਚ ਸ਼ਾਮਲ ਹੋਏ ਸਵੀਟੀ ਕਕੜੀਆ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਦਾਅਵਾ ਕੀਤਾ ਕਿ ਇਹ ਚੋਣ ਬਿਨਾਂ ਕਿਸੇ ਦਬਾਅ ਦੇ ਪੂਰੀ ਤਰ੍ਹਾਂ ਨਿਰਪੱਖ ਤੇ ਪਾਰਦਰਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਬਿਨਾਂ ਕਿਸੇ ਪੱਖਪਾਤ ਦੇ ਸ਼ਹਿਰ ਦਾ ਵਿਕਾਸ ਯਕੀਨੀ ਬਣਾਉਣਗੇ। ਦੂਜੇ ਪਾਸੇ, ਕਾਂਗਰਸ, ਅਕਾਲੀ ਦਲ ਅਤੇ ਆਜ਼ਾਦ ਕੌਂਸਲਰਾਂ ਦੇ ਫਰੰਟ ਨੇ ਸਰਕਾਰ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਅਤੇ ਅਧਿਕਾਰੀਆਂ ਰਾਹੀਂ ਨਾਜਾਇਜ਼ ਦਬਾਅ ਪਾ ਕੇ ਲੋਕਤੰਤਰਿਕ ਤਰੀਕੇ ਨਾਲ ਚੁਣੇ ਗਏ ਮੈਂਬਰਾਂ ਨੂੰ ਆਪਣੇ ਵੱਲ ਭੁਗਤਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

Advertisement
Advertisement
×