DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਕਾਰਕੁਨਾਂ ਨੇ ਕਾਂਗਰਸੀ ਵਿਧਾਇਕ ਦਾ ਪੁਤਲਾ ਫੂਕਿਆ

‘ਆਪ’ ਵਿਧਾਇਕ ਨੂੰ ਗਾਲ਼ ਕੱਢਣ ਦਾ ਮਾਮਲਾ; ਅੈੱਸਸੀ ਭਾਈਚਾਰੇ ਵੱਲੋਂ ਪ੍ਰਦਰਸ਼ਨ
  • fb
  • twitter
  • whatsapp
  • whatsapp
featured-img featured-img
ਮਲੌਦ ਵਿੱਚ ਬਾਵਾ ਹੈਨਰੀ ਦਾ ਪੁਤਲਾ ਫੂਕਦੇ ਹੋਏ ‘ਆਪ’ ਕਾਰਕੁਨ ਤੇ ਹੋਰ। -ਫੋਟੋ: ਜੱਗੀ
Advertisement

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਾਬਕਾ ਕਾਂਗਰਸੀ ਮੰਤਰੀ ਅਵਤਾਰ ਹੈਨਰੀ ਦੇ ਲੜਕੇ ਜਲੰਧਰ ਤੋਂ ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਨੇ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਇੱਕ ਗੁਰਸਿੱਖ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਗਾਲ ਕੱਢਣ ਦੇ ਮਾਮਲੇ ਵਿੱਚ ਬਹੁ ਗਿਣਤੀ ਐੱਸਸੀ ਭਾਈਚਾਰੇ ਦੇ ਲੋਕਾਂ ਵੱਲੋਂ ਕਾਂਗਰਸੀ ਵਿਧਾਇਕ ਦੇ ਪੁਤਲੇ ਫੂਕੇ ਜਾ ਰਹੇ ਹਨ। ਅੱਜ ਮਲੌਦ ਅਤੇ ਪਾਇਲ ਦੇ ਮੁੱਖ ਚੌਕਾਂ ਵਿੱਚ ਪੁਤਲਾ ਫੂਕਣ ਸਮੇਂ ਕਾਂਗਰਸ ਪਾਰਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਧਨਾਢ ਆਗੂ ਐੱਸਸੀ ਪਰਿਵਾਰਾਂ ਦੇ ਲੋਕਾਂ ਨੂੰ ਆਪਣੀ ਧੌਂਸ ਨਾਲ ਦਬਾਉਣਾ ਚਾਹੁੰਦੇ ਹਨ ਪਰ ਭਾਰਤੀ ਸੰਵਿਧਾਨ ਦੇ ਮੋਢੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਬਰਾਬਰਤਾ ਦੇ ਹੱਕ ਦਿਵਾਉਣ ਲਈ ਦੱਬੇ-ਕੁਚਲੇ ਲੋਕਾਂ ਦੀ ਪਿੱਠ ਥਾਪੜੀ ਸੀ। ਉਨ੍ਹਾਂ ਕਿਹਾ ਕਿ ਘੁਮੰਡੀ ਕਾਂਗਰਸੀਆਂ ਵੱਲੋਂ ਕੁੱਝ ਦਿਨ ਪਹਿਲਾਂ ਸੰਵਿਧਾਨ ਬਚਾਓ ਰੈਲੀ ਦਾ ਢੌਂਗ ਰਚ ਕੇ ਆਪਣੀ ਡਿੱਗ ਚੁੱਕੀ ਸਾਖ ਨੂੰ ਬਚਾਉਣ ਲਈ ਤਰਲੋ ਮੱਛੀ ਹੋਏ ਪਏ ਸਨ। ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਰਨ ਸਿਹੌੜਾ, ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਤੇ ਕੌਂਸਲਰ ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਤੋਂ ਸੂਬੇ ਦੇ ਹਰ ਵਰਗ ਨਾਲ ਸਬੰਧਤ ਲੋਕਾਂ ਸਮੇਤ ਬੱਚੇ-ਬੱਚੇ ਨੂੰ ਸੁਨੇਹਾ ਪਹੁੰਚਦਾ ਹੈ। ਪਰ ਕਾਂਗਰਸੀ ਮਰਿਆਦਾ ਨੂੰ ਭੁੱਲ ਕੇ ਐੱਸਸੀ ਵਰਗ ਨਾਲ ਸਬੰਧਤ ਚੁਣੇ ਹੋਏ ਨੁਮਾਇੰਦੇ ਨੂੰ ਗਾਲ ਕੱਢ ਕੇ ਐੱਸਸੀ ਭਾਈਚਾਰੇ ਉੱਪਰ ਹਮਲਾ ਕਰਨਾ ਅਤੀ ਨਿੰਦਣਯੋਗ ਹੈ।

Advertisement

ਉਨ੍ਹਾਂ ਕਿਹਾ ਕਿ ਜਾਤ ਪਾਤ ਦਾ ਵਖਰੇਵਾਂ ਰੱਖਣ ਵਾਲੇ ਕਾਂਗਰਸੀ ਵਿਧਾਇਕ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਹੋਰ ਇਹੋ ਜਿਹੀ ਹਰਕਤ ਕਰਨ ਦੀ ਜੁਅਰਤ ਨਾ ਕਰ ਸਕੇ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਦੀਪਕ ਗੋਇਲ, ਸਰਪੰਚ ਅਮਰਦੀਪ ਸਿੰਘ ਕੂਹਲੀ ਖੁਰਦ, ਸਤਨਾਮ ਸਿੰਘ ਸੱਤਾ ਰੋੜੀਆਂ, ਰਛਪਾਲ ਸਿੰਘ ਪਾਲਾ ਸੋਮਲ ਖੇੜੀ, ਬਹਾਦਰ ਸਿੰਘ ਸੋਮਲ ਖੇੜੀ, ਪਵਨ ਕੁਮਾਰ, ਕੌਂਸਲਰ ਜਸਵਿੰਦਰ ਸਿੰਘ , ਹਰਮੀਤ ਸਿੰਘ, ਮਨਪ੍ਰੀਤ ਸਿੰਘ, ਪਿਯੂਸ਼ ਸਿੰਗਲਾ, ਕਰਨ ਮਲੌਦ, ਬੂਟਾ ਸਿੰਘ ਨਿਜ਼ਾਮਪੁਰ, ਪਰਮਜੀਤ ਕੌਰ ਕੌਂਸਲਰ, ਗੁਰਪ੍ਰੀਤ ਸਿੰਘ, ਧੰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ. ਟੋਨੀ ਮਲੌਦ, ਪਰਮਿੰਦਰ ਸਿੰਘ ਪੱਪੀ, ਗੁਰਦਿਆਲ ਸਿੰਘ, ਧਰਮਿੰਦਰ ਸਿੰਘ ਨਿਜ਼ਾਮਪੁਰ ਤੇ ਹੋਰ ਹਾਜ਼ਰ ਸਨ।

Advertisement
×