ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਰਟੀ ਦੀ ਮਜ਼ਬੂਤੀ ਲਈ ‘ਆਪ’ ਵਰਕਰਾਂ ਦੀ ਮੀਟਿੰਗ

ਵਰਕਰ ਦਿਨ ਰਾਤ ਇੱਕ ਕਰਨ: ਖੰਗੂੜਾ
ਮੀਟਿੰਗ ਦੌਰਾਨ ਜਤਿੰਦਰ ਸਿੰਘ ਖੰਗੂੜਾ ਅਤੇ ਹੋਰ ਆਗੂ। -ਫੋਟੋ: ਗੁਰਿੰਦਰ ਸਿੰਘ
Advertisement
ਆਮ ਆਦਮੀ ਪਾਰਟੀ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਰਡ ਨੰਬਰ 44 ਦੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਸਮੇਤ ਕਈ ਆਗੂ ਪੁੱਜੇ। ਇਸ ਮੌਕੇ ਪ੍ਰਧਾਨ ਖੰਗੂੜਾ ਨੇ ਸੰਬੋਧਨ ਕਰਦਿਆਂ ਪਾਰਟੀ ਦੀਆਂ ਨੀਤੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 44 ਦੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਹੇਠ ਸਮੁੱਚੀ ਟੀਮ ਮਜ਼ਬੂਤੀ ਨਾਲ ਮੈਦਾਨ ’ਚ ਉਤਰ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਰਹੀ ਹੈ।

ਇਸ ਮੌਕੇ ਸੋਹਨ ਸਿੰਘ ਗੋਗਾ ਦੀ ਅਗਵਾਈ ਹੇਠ ਪ੍ਰਧਾਨ ਖੰਗੂੜਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਵਿਪਨ ਸੇਠੀ ਕੋਂਸਲਰ, ਰੇਸ਼ਮ ਸਿੰਘ ਸੱਗੂ ਓਐਸਡੀ ਵਿਧਾਇਕ ਸਿੱਧੂ, ਰਵਿੰਦਰਪਾਲ ਸਿੰਘ ਪਾਲੀ, ਮਹਿਲਾ ਵਿੰਗ ਕੋਆਰਡੀਨੇਟਰ ਸੁਖਪ੍ਰੀਤ ਕੌਰ, ਬਲਾਕ ਪ੍ਰਧਾਨ ਇਸਤਰੀ ਵਿੰਗ ਹਰਪ੍ਰੀਤ ਪੰਨੂ, ਆਕਾਸ਼ ਵਰਮਾ ਬਲਾਕ ਪ੍ਰਧਾਨ, ਬਲਜੀਤ ਸਿੰਘ, ਬਲਾਕ ਪ੍ਰਧਾਨ ਸੋਸ਼ਲ ਮੀਡੀਆ ਸਤਵੰਤ ਸਿੰਘ ਮਠਾੜੂ, ਕਲਵਿੰਦਰ ਕੌਰ ਗੋਗਾ ਅਤੇ ਹਰਜੋਤ ਸਿੰਘ ਹਾਜ਼ਰ ਸਨ।

Advertisement

Advertisement
Show comments