ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਵਰਕਿੰਗ ਪ੍ਰਧਾਨ ਪਰਮਿੰਦਰ ਗੋਲਡੀ ਦੀ ਅਗਵਾਈ ਹੇਠ ਯੂਥ ਵਰਕਰਾਂ ਦੇ ਵਫਦ ਨੇ ਅੱਜ ਪਾਰਟੀ ਆਗੂ ਮਨੀਸ਼ ਸਸੋਦੀਆ ਨਾਲ ਮੁਲਾਕਾਤ ਕਰਕੇ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਤੇ ਮੁਬਾਰਕਬਾਦ ਦਿੱਤੀ। ਇਜ ਮੌਕੇ ਲੁਧਿਆਣਾ ਸ਼ਹਿਰੀ ਪ੍ਰਧਾਨ ਅਮਰਿੰਦਰ ਸਿੰਘ ਐੱਮ ਪੀ ਜਵੱਦੀ ਵੀ ਸਾਥੀਆਂ ਸਣੇ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿੱਚ ਹੋਈ ਮੀਟਿੰਗ ਦੌਰਾਨ ਪਰਮਿੰਦਰ ਗੋਲਡੀ ਅਤੇ ਐੱਮ ਪੀ ਜਵੱਦੀ ਨੇ ਮਨੀਸ਼ ਸਿਸੋਦੀਆ ਦੀ ਅਦਾਲਤ ਵਿੱਚ ਹੋਈ ਜਿੱਤ ਤੇ ਵਧਾਈ ਦਿੰਦਿਆਂ ਕਿਹਾ ਕਿ ਸੱਚਾਈ ਸੋ ਪਰਦੇ ਪਾੜ ਕੇ ਵੀ ਬਾਹਰ ਆ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੋਹਾਂ ਕੇਂਦਰੀ ਆਗੂਆਂ ਸਣੇ ਸਾਰੇ ਲੋਕਾਂ ਦੇ ਬਰੀ ਹੋਣ ਨਾਲ ਜਨਤਾ ਦਾ ਕਾਨੂੰਨ ਵਿੱਚ ਵਿਸ਼ਵਾਸ ਵਧਿਆ ਹੈ, ਜਿਸ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਵਿੱਚ 2027 ਦੀਆਂ ਚੋਣਾਂ ਵਿੱਚ ਮੁੜ ਸਰਕਾਰ ਬਨਾਉਣ ਦਾ ਮੌਕਾ ਮਿਲੇਗਾ। ਇਸ ਮੌਕੇ ਨਵਲਦੀਪ ਸਿੰਘ, ਰੌਬੀ ਕੰਗ, ਸੰਜੀਵ ਚੌਧਰੀ ਅਤੇ ਹਰਮੀਤ ਖਾਈ ਵੀ ਹਾਜ਼ਰ ਸਨ।

