ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਦਾ ਮਕਸਦ ਪਿੰਡਾਂ-ਸ਼ਹਿਰਾਂ ਨੂੰ ਤਰੱਕੀ ਦੀ ਲੀਹ ’ਤੇ ਤੋਰਨਾ: ਗਿਆਸਪੁਰਾ

ਵਿਧਾਇਕ ਵੱਲੋਂ ਅਭੈ ਸਿੰਘ ਬੈਂਸ ਤੇ ਬਬਲਜੀਤ ਕੌਰ ਦੇ ਹੱਕ ਵਿੱਚ ਪ੍ਰਚਾਰ   
ਪਿੰਡ ਦੁੱਗਰੀ ਵਿੱਚ ਕੱਦੋ ਤੇ ਅਜਨੌਦ ਜ਼ੋਨ ਤੋਂ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ ਵਿਧਾਇਕ ਗਿਆਸਪੁਰਾ ਤੇ ਹੋਰ। 
Advertisement

ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਜ਼ਿਲ੍ਹਾ ਪਰਿਸ਼ਦ ਦੇ ਕੱਦੋਂ ਜ਼ੋਨ ਤੋਂ ਉਮੀਦਵਾਰ ਅਭੈ ਸਿੰਘ ਬੈਂਸ ਅਤੇ ਅਜਨੌਦ ਜ਼ੋਨ ਤੋਂ ਬਲਾਕ ਸਮਿਤੀ ਦੀ ਉਮੀਦਵਾਰ ਬੀਬੀ ਬਬਲਜੀਤ ਕੌਰ ਦੇ ਹੱਕ ਵਿੱਚ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਦੁੱਗਰੀ ਵਿੱਚ  ਚੋਣ ਜਲਸੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਮਕਸਦ ਪਿੰਡਾਂ-ਸ਼ਹਿਰਾਂ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਨਾ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਅੰਦਰ ਨਵੀਆਂ ਸੜਕਾਂ ਬਣਾਉਣ ਦਾ ਕੰਮ, ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪਿੰਡਾਂ ਵਿੱਚ ਅਧੁਨਿਕ ਸਹੂਲਤਾਂ ਨਾਲ ਲੈਂਸ ਲਾਇਬ੍ਰੇਰੀਆਂ ਬਣਾਉਣਾ, ਖੇਡ ਮੈਦਾਨ, ਜਿੰਮ, ਗਲੀਆਂ- ਨਾਲੀਆਂ, ਇੰਟਰਲੌਕਿੰਗ ਟਾਇਲਾਂ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜੋ ਵੀ ਵਾਅਦੇ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਸਨ ਉਹ ਹਰ ਹੀਲੇ ਪੂਰੇ ਕਰਾਂਗੇ। ਉਨ੍ਹਾਂ  ਕਿਹਾ ਕਿ ‘ਆਪ’ ਨੇ ਕੱਦੋਂ ਜ਼ੋਨ ਤੋਂ ਪੜ੍ਹੇ ਲਿਖੇ ਨੌਜਵਾਨ ਨੂੰ ਜ਼ਿਲ੍ਹਾ ਪਰਿਸ਼ਦ ਦਾ ਉਮੀਦਵਾਰ ਬਣਾਇਆ। ਕੱਦੋ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਅਭੈ ਸਿੰਘ ਬੈਂਸ ਨੇ ਕਿਹਾ ਕਿ ਪਿੰਡਾਂ-ਸ਼ਹਿਰਾਂ ਦਾ ਵਿਕਾਸ ਕਰਵਾਉਣ ਲਈ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਪ੍ਰਧਾਨ ਏ ਪੀ ਜੱਲਾ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

Advertisement
Advertisement
Show comments