ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਧਾਨ ਸਭਾ 2022 ਦੇ ਮੁਕਾਬਲੇ ‘ਆਪ’ ਦੀ ਲੀਡ ’ਚ ਵਾਧਾ

7512 ਵੋਟਾਂ ਦੇ ਫ਼ਰਕ ਨਾਲ ਜਿੱਤੀ ਸੀ ਪਿਛਲੀ ਚੋਣ; ਦੋਵੇਂ ਵਾਰ ‘ਆਪ’ ਨੇ ਕਾਂਗਰਸ ਦੇ ਆਸ਼ੂ ਨੂੰ ਹਰਾਇਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 23 ਜੂਨ

Advertisement

ਲੁਧਿਆਣਾ ਦੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਸਾਲਾਂ ਵਿੱਚ ਦੂਜੀ ਵਾਰ ਜਿੱਤ ਹਾਸਲ ਕੀਤੀ ਹੈ। ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਜਨਵਰੀ ਤੋਂ ਇਹ ਹਲਕਾ ਖਾਲੀ ਹੋਇਆ ਸੀ। ਇਸ ਮਗਰੋਂ ਬੀਤੀ 19 ਜੂਨ ਨੂੰ ਇੱਥੇ ਜ਼ਿਮਨੀ ਚੋਣ ਹੋਈ ਸੀ। ‘ਆਪ’ ਨੇ 2022 ਵਿੱਚ ਹਾਸਲ ਕੀਤੀਆਂ ਆਪਣੀਆਂ ਵੋਟਾਂ ਦਾ ਰਿਕਾਰਡ ਨੂੰ ਤੋੜ ਦਿੱਤਾ ਹੈ। ‘ਆਪ’ ਨੇ ਵਿਧਾਨ ਸਭਾ ਚੋਣਾਂ 2022 ਵਿੱਚ ਇੱਥੋਂ 7512 ਵੋਟਾਂ ਦੀ ਲੀਡ ਹਾਸਲ ਕੀਤੀ ਸੀ, ਜੋਕਿ ਤਿੰਨ ਸਾਲਾਂ ਬਾਅਦ ਇਸ ਜ਼ਿਮਨੀ ਚੋਣ ਵਿੱਚ ਵਧ ਕੇ 10637 ’ਤੇ ਪੁੱਜ ਗਈ ਹੈ। ਦੋਵੇਂ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਹੈ। ਭਾਜਪਾ 2022 ਵਿੱਚ ਵੀ ਤੀਜੇ ਨੰਬਰ ’ਤੇ ਰਹੀ ਸੀ ਤੇ ਇਸ ਵਾਰ ਵੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 2022 ਵਿੱਚ ਵੀ ਚੌਥੇ ਨੰਬਰ ’ਤੇ ਰਹੇ ਤੇ ਇਸ ਵਾਰ ਵੀ ਅਕਾਲੀ ਦਲ ਨੂੰ ਚੌਥਾ ਨੰਬਰ ਹੀ ਹਾਸਲ ਹੋਇਆ ਹੈ।

ਵਿਧਾਨ ਸਭਾ ਚੋਣਾਂ 2022 ਦੇ ਅੰਕੜਿਆਂ ’ਤੇ ਝਾਤ ਮਾਰੀਏ ਤਾਂ ਉਸ ਵੇਲੇ 64 ਫੀਸਦੀ ਦੇ ਕਰੀਬ ਵੋਟਿੰਗ ਹੋਈ ਸੀ, ਜੋਕਿ ਇਸ ਵਾਰ 51.33 ਫੀਸਦੀ ਰਹਿ ਗਈ। 2022 ਵਿੱਚ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਨੂੰ ਕੁੱਲ 40443 ਵੋਟਾਂ ਮਿਲੀਆਂ ਸਨ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 32931 ਵੋਟਾਂ ਲੈ ਕੇ ਦੂਜ਼ੇ ਸਥਾਨ ’ਤੇ ਰਹੇ ਸਨ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਬਿਕਰਮ ਸਿੰਘ ਸਿੱਧੂ ਨੂੰ 28107 ਵੋਟਾਂ ਮਿਲੀਆਂ ਸਨ। ਅਕਾਲੀ ਦਲ ਦੀ ਗੱਲ ਕਰੀਏ ਤਾਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 10072 ਵੋਟਾਂ ਮਿਲੀਆਂ ਸਨ। ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 35179 ਵੋਟਾਂ ਮਿਲੀਆਂ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਕੁੱਲ 24542 ਵੋਟਾਂ ਮਿਲੀਆਂ। ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੂੰ 20323 ਵੋਟਾਂ ਮਿਲੀਆਂ। ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੂੰ 8203 ਵੋਟਾਂ ਮਿਲੀਆਂ ਹਨ। ਇਸ ਜ਼ਿਮਨੀ ਚੋਣ ਵਿੱਚ ਆਪ ਨੇ ਕਾਂਗਰਸੀ ਉਮੀਦਵਾਰ ਨੂੰ 10637 ਵੋਟਾਂ ਦੇ ਨਾਲ ਹਰਾਇਆ ਹੈ। ਵੋਟਾਂ ਦੀ ਗਿਣਤੀ ਭਾਵੇਂ ਇਸ ਵਾਰ ਪਿਛਲੀ ਵਾਰ ਦੇ ਮੁਕਾਬਲੇ ਘੱਟ ਰਹੀ ਹੋਵੇ, ਪਰ ‘ਆਪ’ ਦੀ ਲੀਡ ਪਿਛਲੀਆਂ ਚੋਣਾਂ ਦੇ ਮੁਕਾਬਲੇ ਵਧੀ ਹੈ।

 

Advertisement