‘ਆਪ’ ਦਾ ਮੁੱਖ ਮਕਸਦ ਪਿੰਡਾਂ-ਸ਼ਹਿਰਾਂ ਦੀ ਨੁਹਾਰ ਬਦਲਣਾ: ਗਿਆਸਪੁਰਾ
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਜੰਡਾਲੀ ਤੋਂ ਅਲੂਣਾ ਪੱਲਾ, ਬੀਜਾ ਜੀ ਟੀ ਰੋਡ ਤੋਂ ਵਾਇਆ ਗੋਬਿੰਦਪੁਰਾ ਨਵਾਂ ਪਿੰਡ ਤੋਂ ਪਾਇਲ ਸੜਕਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸੂਬੇ ਅੰਦਰ ਸੜਕਾਂ ਦਾ ਜਾਲ ਵਿਛਾਉਣਾ, ਸੂਬੇ ਨੂੰ ਨਸ਼ਾ ਮੁਕਤ ਬਣਾਉਣਾ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ, ਖੇਡ ਮੈਦਾਨ ਬਣਾਉਣਾ, ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਧੁਨਿਕ ਸਹੂਲਤਾਂ ਨਾਲ ਲੈਸ ਬਣਾਉਣਾ, ਬਿਜਲੀ ਮੁਫਤ, ਆਮ ਆਦਮੀ ਕਲੀਨਿਕ ਖੋਲਣਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ। ਵਿਧਾਇਕ ਗਿਆਸਪੁਰਾ ਨੇ ਅੱਗੇ ਕਿਹਾ ਕਿ ਪਿੰਡਾਂ- ਸ਼ਹਿਰਾਂ ਅੰਦਰ ਬਿਨ੍ਹਾ ਕਿਸੇ ਮੱਤਭੇਦ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਪਹਿਲ ਦੇ ਆਧਾਰ ਤੇ ਬਣਾਇਆ ਜਾ ਰਿਹਾ ਹੈ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਤੇ ਵਰ੍ਹਦਿਆਂ ਗਿਆਸਪੁਰਾ ਨੇ ਕਿਹਾ ਕਿ ਇਹਨਾਂ ਦੇ ਰਾਜ ਅੰਦਰ ਪਿੰਡਾਂ- ਸ਼ਹਿਰਾਂ ਦਾ ਵਿਕਾਸ ਨਹੀਂ ਹੋਇਆ ਸਗੋਂ ਵਿਨਾਸ਼ ਹੋਇਆ ਹੈ। ਇਸ ਮੌਕੇ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਸਰਪੰਚ ਊਧਮ ਸਿੰਘ, ਜਤਿੰਦਰ ਸਿੰਘ ਗਿੱਲ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸਰਪੰਚ ਯਾਦਵਿੰਦਰ ਸਿੰਘ ਧਮੋਟ, ਸਾਬਕਾ ਸਰਪੰਚ ਦਲਵਿੰਦਰ ਸਿੰਘ ਝਾਬੇਵਾਲ, ਪਰਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ।