ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਆਪ’ ਦੀ ਇੱਕ ਹੀ ਰਣਨੀਤੀ ਕੰਮ ਅਤੇ ਕੰਮ: ਅਰੋੜਾ

ਖੰਨਾ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸੁਧਾਰ ਟਰੱਸਟ ਖੰਨਾ ਵਿਖੇ ਪਹੁੰਚੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ...
Advertisement

ਖੰਨਾ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸੁਧਾਰ ਟਰੱਸਟ ਖੰਨਾ ਵਿਖੇ ਪਹੁੰਚੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇੱਕ ਹੀ ਰਣਨੀਤੀ ਹੈ, ਕੰਮ ਅਤੇ ਸਿਰਫ਼ ਕੰਮ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਪੰਜਾਬ ਦੀ ਤਰੱਕੀ, ਬੇਹਤਰੀ ਅਤੇ ਭਲਾਈ ਲਈ ਫ਼ੈਸਲੇ ਲਵੇਗੀ। ਅਰੋੜਾ ਨੇ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਵੱਖ-ਵੱਖ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਰਿਹਾ ਹੈ। ਜਿਵੇ ਕਿ 10 ਸਾਲ ਪਹਿਲਾਂ ਹੋਈ ਬਰਗਾੜੀ ਬਹਿਬਲ ਕਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਵਰਗੀਆਂ ਘਟਨਾਵਾਂ ਨੂੰ ਪੰਜਾਬ ਵਿੱਚ ਰੋਕਣ ਲਈ ਇੱਕ ਬਹੁਤ ਸਖ਼ਤ ਕਾਨੂੰਨ ਪੰਜਾਬ ਸਰਕਾਰ ਲਿਆਉਣ ਜਾ ਰਹੀ ਹੈ। ਜਿਸ ਨਾਲ ਕੋਈ ਵੀ ਵਿਅਕਤੀ ਹਿੰਮਤ ਨਹੀਂ ਸਕੇਗਾ ਕਿ ਕਿਸੇ ਵੀ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਕਰੇ।

Advertisement
Advertisement