DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਾਦਸੇ ’ਚ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ

ਪੱਤਰ ਪ੍ਰੇਰਕਸ਼ਾਹਕੋਟ, 23 ਫਰਵਰੀ ਸੜਕ ਹਾਦਸੇ ’ਚ ਗੰਭੀਰ ਜ਼ਖਮੀ ਹੋਣ ਵਾਲੇ ਨੌਜਵਾਨ ਦਾ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ 19 ਫਰਵਰੀ ਨੂੰ ਜਦੋਂ ਕੁਲਵੰਤ ਸਿੰਘ ਉਰਫ ਸੋਨੂੰ ਵਾਸੀ ਫ਼ਰੀਦ ਸਰਾਏ ਮੋਟਰਸਾਈਕਲ ’ਤੇ ਲੋਹੀਆਂ...

  • fb
  • twitter
  • whatsapp
  • whatsapp
Advertisement
ਪੱਤਰ ਪ੍ਰੇਰਕਸ਼ਾਹਕੋਟ, 23 ਫਰਵਰੀ

ਸੜਕ ਹਾਦਸੇ ’ਚ ਗੰਭੀਰ ਜ਼ਖਮੀ ਹੋਣ ਵਾਲੇ ਨੌਜਵਾਨ ਦਾ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ 19 ਫਰਵਰੀ ਨੂੰ ਜਦੋਂ ਕੁਲਵੰਤ ਸਿੰਘ ਉਰਫ ਸੋਨੂੰ ਵਾਸੀ ਫ਼ਰੀਦ ਸਰਾਏ ਮੋਟਰਸਾਈਕਲ ’ਤੇ ਲੋਹੀਆਂ ਖਾਸ ਵੱਲ ਜਾ ਰਿਹਾ ਸੀ ਤਾਂ ਗਲਤ ਪਾਸਿਓਂ ਆ ਰਹੀ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਮ੍ਰਿਤਕ ਦੇ ਭਰਾ ਹਰਜੀਤ ਸਿੰਘ ਨੇ ਦੱਸਿਆ ਕਿ ਉਸਨੇ ਆਪਣੇ ਭਰਾ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿਸ ਦੌਰਾਨ ਡਾਕਟਰਾਂ ਨੇ ਉਸਦੀ ਹਾਲਤ ਨੂੰ ਦੇਖਦਿਆਂ ਜਲੰਧਰ ਰੈਫ਼ਰ ਕਰ ਦਿੱਤਾ। ਜਲੰਧਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲੀਸ ਸੂਤਰਾਂ ਦਾ ਕਹਿਣਾ ਕਿ ਇਸ ਘਟਨਾ ਸਬੰਧੀ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

Advertisement

Advertisement

Advertisement
×