DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana Road Accidents: ਹਾਦਸਿਆਂ ਨੇ ਦੋ ਜਾਨਾਂ ਲਈਆਂ

ਸ਼ਿਵਪੁਰੀ ਵਿੱਚ ਤੇਜ਼ ਰਫ਼ਤਾਰ ਕਾਰ ਨੇ ਵਾਹਨਾਂ ਨੂੰ ਟੱਕਰ ਮਾਰੀ

  • fb
  • twitter
  • whatsapp
  • whatsapp
featured-img featured-img
ਟੱਕਰ ਮਾਰਨ ਕਾਰਨ ਨੁਕਸਾਨੀ ਗਈ ਕਾਰ।
Advertisement

ਲੁਧਿਆਣਾ ਵਿੱਚ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪਹਿਲੇ ਮਾਮਲੇ ਵਿੱਚ ਪਿੰਡ ਸੁਲਤਾਨਪੁਰ ਖੇੜਾ (ਯੂ ਪੀ) ਦਾ ਰਹਿਣ ਵਾਲਾ ਅੰਸ਼ੂ ਕੁਮਾਰ ਲਾਡੋਵਾਲ ਬਾਈਪਾਸ ਨੇੜੇ ਆਪਣੇ ਆਈਸ਼ਰ ਵਾਹਨ ’ਤੇ ਜਾ ਰਿਹਾ ਸੀ। ਉਸ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਪੀ ਏ ਯੂ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।ਦੂਜੇ ਮਾਮਲੇ ਵਿੱਚ ਪਿੰਡ ਜੰਡਿਆਲੀ ਦਾ ਰਹਿਣ ਵਾਲਾ ਰੁਪਿੰਦਰ ਸਿੰਘ ਆਪਣੀ ਸਕੂਟਰੀ ’ਤੇ ਕੋਹਾੜਾ ਤੋਂ ਘਰ ਪਰਤ ਰਿਹਾ ਸੀ, ਜਿਸ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਕੂੰਮਕਲਾਂ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਲਾਸ਼ ਮ੍ਰਿਤਕ ਦੀ ਪਤਨੀ ਅਨੀਤਾ ਰਾਣੀ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ, ਸ਼ਿਵਪੁਰੀ ਇਲਾਕੇ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਚੂਰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਕਈ ਵਾਹਨਾਂ ਅਤੇ ਰਾਹਗੀਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਈ-ਰਿਕਸ਼ਾ ਅਤੇ ਆਟੋ ਚਾਲਕ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਪੁਲੀਸ ਹਵਾਲੇ ਕਰ ਦਿੱਤਾ ਹੈ।

Advertisement
Advertisement
×