DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕਿਸਾਨ ਜਥੇਬੰਦੀ ਦੇ ਖ਼ਜ਼ਾਨਚੀ ’ਤੇ ਹਮਲੇ ਦੇ ਦੋਸ਼

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮਲੌਦ ਦੇ ਆਗੂਆਂ ਦਵਿੰਦਰ ਸਿੰਘ ਰਾਜੂ ਸਿਰਥਲਾ ਅਤੇ ਨਾਜ਼ਰ ਸਿੰਘ ਸਿਆੜ ਨੇ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਬਲਾਕ ਜ਼ੀਰਖ ਦੇ ਸਹਾਇਕ ਖਜ਼ਾਨਚੀ ਕਿਰਨਜੀਤ ਸਿੰਘ ’ਤੇ ਕਾਂਗਰਸੀ ਕਾਰਕੁਨਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ...

  • fb
  • twitter
  • whatsapp
  • whatsapp
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮਲੌਦ ਦੇ ਆਗੂਆਂ ਦਵਿੰਦਰ ਸਿੰਘ ਰਾਜੂ ਸਿਰਥਲਾ ਅਤੇ ਨਾਜ਼ਰ ਸਿੰਘ ਸਿਆੜ ਨੇ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਬਲਾਕ ਜ਼ੀਰਖ ਦੇ ਸਹਾਇਕ ਖਜ਼ਾਨਚੀ ਕਿਰਨਜੀਤ ਸਿੰਘ ’ਤੇ ਕਾਂਗਰਸੀ ਕਾਰਕੁਨਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਜਾਨਲੇਵਾ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਸ ਹਮਲੇ ਪਿੱਛੇ ਕਾਂਗਰਸ ਦਾ ਯੂਥ ਬਲਾਕ ਪ੍ਰਧਾਨ ਗੁਰਨਾਜ਼ ਹੈ, ਜਿਸ ਨੂੰ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਸਰਪ੍ਰਾਪਤੀ ਹਾਸਲ ਹੈ।

ਉਨ੍ਹਾਂ ਕਿਹਾ ਕਿ ਇਹ ਵਿਅਕਤੀ ਆਪਣੀ ਜਗੀਰੂ ਚੌਧਰ ਕਾਇਮ ਰੱਖਣ ਲਈ ਇਲਾਕੇ ਵਿੱਚ ਕਿਸਾਨ ਜਥੇਬੰਦਕ ਤਾਕਤ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਯੂਨੀਅਨ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮ ਵਿਰੁੱਧ ਇਰਾਦਾ ਕਤਲ ਦਾ ਮੁਕੱਦਮਾ ਦਰਜ ਕਰ ਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਆਗੂਆਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਮੁਲਜ਼ਮ ਵਿਦੇਸ਼ ਭੱਜ ਸਕਦਾ ਹੈ ਅਤੇ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਨੇ ਅਣਗਹਿਲੀ ਵਰਤੀ ਤਾਂ ਯੂਨੀਅਨ ਥਾਣੇ ਦਾ ਘਿਰਾਓ ਕਰਨ ਤੋਂ ਪਿੱਛੇ ਨਹੀਂ ਹਟੇਗੀ।

Advertisement

ਉਨ੍ਹਾਂ ਸਮੂਹ ਬਲਾਕ ਇਕਾਈਆਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Advertisement

ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ: ਪੁਲੀਸ

ਇਸ ਸਬੰਧੀ ਥਾਣਾ ਮਲੌਦ ਦੇ ਮੁੱਖ ਅਫ਼ਸਰ ਸਤਿਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਨਾਜ਼ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਉਸ ਦੀ ਭਾਲ ਲਈ ਛਾਪੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਵਿਦੇਸ਼ ਭੱਜਣ ਦੇ ਖਦਸ਼ੇ ਕਾਰਨ ਪੁਲੀਸ ਵੱਲੋਂ ਐੱਲ ਓ ਸੀ ਵੀ ਜਾਰੀ ਕੀਤਾ ਜਾ ਰਿਹਾ ਹੈ।

Advertisement
×