ਨਿੱਜੀ ਪੱਤਰ ਪ੍ਰੇਰਕ
ਖੰਨਾ, 30 ਮਈ
ਇੱਥੇ 30 ਸਾਲਾਂ ਦੇ ਵਿਅਕਤੀ ਵੱਲੋਂ ਸਾਢੇ ਤਿੰਨ ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਵੱਲੋਂ ਬੱਚੀ ਨੂੰ ਕੋਈ ਚੀਜ਼ ਦਿਵਾਉਣ ਦਾ ਲਾਲਚ ਦੇ ਕੇ ਜਬਰ ਜਨਾਹ ਕੀਤਾ ਗਿਆ। ਪੁਲੀਸ ਨੇ ਬੱਚੀ ਦੇ ਪਿਤਾ ਦੇ ਬਿਆਨਾਂ ’ਤੇ ਪੱਪੂ ਯਾਦਵ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਪੁੱਜੇ ਬੱਚੀ ਦੇ ਪਿਤਾ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਤੇ ਹੁਣ ਫੋਕਲ ਪੁਆਇੰਟ ਖੰਨਾ ’ਚ ਰਹਿੰਦੇ ਹਨ। ਬੀਤੀ ਰਾਤ ਉਨ੍ਹਾਂ ਦਾ ਗੁਆਂਢੀ ਪੱਪੂ ਯਾਦਵ ਕੋਈ ਚੀਜ਼ ਦਿਵਾਉਣ ਦਾ ਲਾਲਚ ਦੇ ਕੇ ਉਸ ਦੀ ਬੱਚੀ ਨੂੰ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ। ਕੁਝ ਸਮੇਂ ਬਾਅਦ ਮੁਲਜ਼ਮ ਬੱਚੀ ਨੂੰ ਘਰ ਛੱਡ ਕੇ ਫਰਾਰ ਹੋ ਗਿਆ। ਉਨ੍ਹਾਂ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਸਰਕਾਰੀ ਹਸਪਤਾਲ ਦੇ ਡਾ.ਨਵਦੀਪ ਜੱਸਲ ਨੇ ਕਿਹਾ ਕਿ ਬੱਚੀ ਦਾ ਮੈਡੀਕਲ ਆਉਣ ਉਪਰੰਤ ਜੋ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਅੱਗੇ ਪਤਾ ਲੱਗੇਗਾ। ਥਾਣਾ ਸਿਟੀ ਮੁੱਖੀ ਭਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਮੁਲਜ਼ਮ ਫਿਲਹਾਲ ਫਰਾਰ ਹੈ, ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।