ਪੱਤਰ ਪ੍ਰੇਰਕ
ਜਗਰਾਉਂ, 1 ਜੁਲਾਈ
ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੌਰਾਨ ਥਾਣਾ ਨਾਰਕੋਟਿਕ ਸੈੱਲ ਵੱਲੋਂ ਨਸ਼ਾ ਤਸਕਰ ਨੂੰ ਹਿਰਾਸਤ ’ਚ ਲਿਆ ਗਿਆ।
ਇਸ ਬਾਰੇ ਐਸਪੀ (ਡੀ) ਪ੍ਰਿਥੀਪਾਲ ਸਿੰਘ ਬਟਾਲਾ ਅਤੇ ਡੀਐਸਪੀ (ਐਨ.ਡੀ.ਪੀ.ਐਸ) ਹਰਸ਼ਪ੍ਰੀਤ ਸਿੰਘ ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਨੇ ਦੱਸਿਆ ਕਿ ਸਬ-ਇੰਸਪੈਕਟਰ ਰਜਿੰਦਰ ਸਿੰਘ ਨੇ ਸਾਥੀ ਮੁਲਾਜ਼ਮਾਂ ਨਾਲ ਨਸ਼ਾ ਤਸਕਰ ਮਲਕੀਤ ਸਿੰਘ ਉਰਫ਼ ਬੂਟਾ ਵਾਸੀ ਪਿੰਡ ਤਲਵੰਡੀ ਨੌ-ਆਬਾਦ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਪਿੰਡ ਭੂੰਦੜੀ ਤੋਂ 30 ਗ੍ਰਾਮ ਨਸ਼ੀਲੇ ਪਦਾਰਥ ਆਈਸ ਦੀ ਖੇਪ ਲੈ ਕੇ ਜਾ ਰਿਹਾ ਸੀ। ਪੁਲੀਸ ਨੇ ਮੁਲਜ਼ਮ ਮਲਕੀਤ ਖਿਲਾਫ ਕੇਸ ਦਰਜ ਕਰਨ ਉਪਰੰਤ ਅਦਾਲਤੀ ਕਾਰਵਾਈ ਲਈ ਪ੍ਰਕਿਰਿਆ ਆਰੰਭ ਦਿੱਤੀ ਹੈ।