ਮੁਲਜ਼ਮ ਹੈਰੋਇਨ ਸਣੇ ਕਾਬੂ
ਨਿੱਜੀ ਪੱਤਰ ਪ੍ਰੇਰਕਖੰਨਾ, 1 ਜੁਲਾਈ ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਡਾ. ਜੋਤੀ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ’ ਤਹਿਤ ਖੰਨਾ ਪੁਲੀਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ। ਐੱਸਪੀ (ਆਈ) ਪਵਨਜੀਤ ਨੇ...
Advertisement
ਨਿੱਜੀ ਪੱਤਰ ਪ੍ਰੇਰਕਖੰਨਾ, 1 ਜੁਲਾਈ
ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਡਾ. ਜੋਤੀ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ’ ਤਹਿਤ ਖੰਨਾ ਪੁਲੀਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ। ਐੱਸਪੀ (ਆਈ) ਪਵਨਜੀਤ ਨੇ ਦੱਸਿਆ ਕਿ ਡੀਐਸਪੀ ਹੇਮੰਤ ਮਲਹੋਤਰਾ ਅਤੇ ਇੰਸਪੈਕਟਰ ਅਕਾਸ਼ ਦੱਤ ਦੀ ਅਗਵਾਈ ਹੇਠਾਂ ਪੁਲੀਸ ਪਾਰਟੀ ਨੇ ਗੁਰਥਲੀ ਪੁੱਲ ਤੋਂ ਗੁਰਦਿੱਤਾਪੁਰ ਪਿੰਡ ਨੂੰ ਜਾਂਦੇ ਰਾਹ ’ਤੇ ਨਾਕਾਬੰਦੀ ਦੌਰਾਨ ਗੁਰਥਲੀ ਸਾਈਡ ਤੋਂ ਆ ਰਹੇ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਦੀ ਜੇਬ ਵਿੱਚੋਂ 304 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਪਿੰਡ ਭੱਠਲ (ਲੁਧਿਆਣਾ) ਵਜੋਂ ਹੋਈ। ਦੋਸ਼ੀ ਦਾ ਅੱਜ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement