ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਮਾਰਚ
ਇਥੇ ਥਾਣਾ ਮੋਤੀ ਨਗਰ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵੱਲੋਂ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕੀਤੀ ਗਈ ਹੈ। ਥਾਣੇਦਾਰ ਅਨਿਲ ਕੁਮਾਰ ਨੇ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਕਲੋਨੀ ਵਾਸੀ ਧਰਮਿੰਦਰ ਸ਼ਰਮਾ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਸ਼ਾਹਕੋਟ (ਜਲੰਧਰ) ਵਾਸੀ ਅਜੈਬ ਸਿੰਘ ਨੇ ਉਸ ਦੇ ਲੜਕੇ ਕਮਲ ਸ਼ਰਮਾ ਨੂੰ ਇੰਗਲੈਂਡ ਵਿੱਚ ਸੈਟਲ ਕਰਨ ਲਈ 45 ਲੱਖ ਰੁਪਏ ਲਏ ਸਨ ਪਰ ਉਸ ਵੱਲੋਂ ਨਾ ਤਾਂ ਉਸ ਦੇ ਲੜਕੇ ਨੂੰ ਇੰਗਲੈਂਡ ਭੇਜਣ ਲਈ ਕੋਈ ਕਾਰਵਾਈ ਕੀਤੀ ਗਈ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਜੈਬ ਸਿੰਘ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।