ਬਿਜਲੀ ਬਿੱਲ ਮੁਆਫ਼ ਕਰਨ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼

ਬਿਜਲੀ ਬਿੱਲ ਮੁਆਫ਼ ਕਰਨ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼

ਮੀਟਿੰਗ ਦੌਰਾਨ ਭਾਜਪਾ ਆਗੂ ਮਹੇਸ਼ ਦੱਤ ਸ਼ਰਮਾ ਅਤੇ ਹੋਰ ਆਗੂ।

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਕਤੂਬਰ

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਮਹੇਸ਼ ਦੱਤ ਸ਼ਰਮਾ ਨੇ ਕਿਹਾ ਹੈ ਕਿ ਚੰਨੀ ਸਰਕਾਰ ਬਿਜਲੀ ਬਿੱਲ ਮੁਆਫ਼ ਕਰਨ ਦੇ ਨਾਮ ’ਤੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਅੱਜ ਗਾਂਧੀਨਗਰ ਵਿੱਚ ਹਲਕਾ ਉੱਤਰੀ ਦੇ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਕਿੱਲੋਵਾਟ ਖਪਤਕਾਰਾਂ ਦੇ ਬਕਾਇਆ ਬਿੱਲ ਮੁਆਫ਼ ਕਰਨ ਅਤੇ ਕੱਟੇ ਗਏ ਕੁਨੈਕਸ਼ਨ ਦੁਬਾਰਾ ਜੋੜਨ ਲਈ ਜਨਤਾ ਨੂੰ ਝੂਠ ਬੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਸਾਰੇ ਬਿਜਲੀ ਉਪਭੋਗਤਾਵਾਂ ਦਾ ਪੂਰਾ ਰਿਕਾਰਡ ਮੌਜੂਦ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਅਸਲ ਵਿੱਚ ਦੋ ਕਿੱਲੋਵਾਟ ਤੱਕ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਸਿਆਸੀ ਮਨੋਰਥ ਦੇ ਇਹ ਲਾਭ ਦੇਣਾ ਚਾਹੁੰਦੀ ਹੈ ਤਾਂ ਉਹ ਗ਼ਰੀਬ ਲੋਕਾਂ ਤੋਂ ਬਿੱਲ ਮੁਆਫ਼ੀ ਦੇ ਫਾਰਮ ਕੈਂਪ ਲਗਾ ਕੇ ਭਰਵਾਉਣ ਦੀ ਥਾਂ ਸਰਕਾਰੀ ਰਿਕਾਰਡ ਮੁਤਾਬਕ ਖ਼ੁਦ ਪਤਾ ਲਗਾ ਕੇ ਬਿਜਲੀ ਬਿਲ ਮੁਆਫ਼ ਕਰੇ ਤਾਂ ਜੋ ਉਨ੍ਹਾਂ ਲੋਕਾਂ ਨੂੰ ਜਨਤਕ ਤੌਰ ’ਤੇ ਲਾਈਨਾਂ ਵਿੱਚ ਖੜ੍ਹੇ ਕਰਕੇ ਗ਼ਰੀਬ ਹੋਣ ਦੀ ਨਮੋਸ਼ੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਪ੍ਰਧਾਨ ਕੁਸ਼ਾਗਰ ਕੈਸ਼ਯਪ, ਅਜਿੰਦਰ ਸਿੰਘ, ਯੱਗ ਦੱਤ ਸ਼ਰਮਾ, ਸ਼ਿਵ ਸ਼ੰਭੂ ਰਿਹਾਲੀਆ, ਕੁਨਾਲ ਸ਼ਰਮਾ ਅਤੇ ਅਭਿਸ਼ੇਕ ਸ਼ਰਮਾ ਆਦਿ ਹਾਜ਼ਰ ਸਨ।

ਅਹਿਮਦਗੜ੍ਹ ਵਿੱਚ 29,355 ਖਪਤਕਾਰਾਂ ਦੇ ਹੋਣਗੇ ਬਿੱਲ ਮੁਆਫ਼

ਮੰਡੀ ਅਹਿਮਦਗੜ੍ਹ (ਪੱਤਰ ਪ੍ਰੇਰਕ): ਇੱਥੇ ਘਰੇਲੂ ਬਿਜਲੀ ਖਪਤਕਾਰਾਂ ਦੇ ਦੋ ਕਿੱਲੋਵਾਟ ਤੱਕ ਦੇ ਬਿਜਲੀ ਦੇ ਕੁਨੈਕਸ਼ਨਾਂ ਦੇ ਬਕਾਇਆ ਬਿੱਲ ਮੁਆਫ਼ ਕਰਨ ਸਬੰਧੀ 2224 ਯੋਗ ਘਰੇਲੂ ਖਪਤਕਾਰਾਂ ਦੀ ਪਛਾਣ ਕਰ ਲਈ ਗਈ ਹੈ ਜਿਨ੍ਹਾਂ ਦੇ ਕਰੀਬ 74 ਲੱਖ ਰੁਪਏ ਦੇ ਬਕਾਇਆ ਬਿਲ ਮੁਆਫ਼ ਕੀਤੇ ਜਾਣੇ ਹਨ। ਉਧਰ, ਜ਼ਿਲ੍ਹਾ ਮਾਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਅਹਿਮਦਗੜ੍ਹ ਸਬ ਡਿਵੀਜ਼ਨ ਸਮੇਤ 29,355 ਖਪਤਕਾਰਾਂ ਦੀ ਪਛਾਣ ਕਰਕੇ ਗਿਆਰਾਂ ਕਰੋੜ ਅੱਠ ਲੱਖ ਚੌਵੀ ਹਜ਼ਾਰ ਰੁਪਏ ਦੇ ਬਿਲ ਮੁਆਫ਼ ਕਰਨ ਲਈ ਹੁਣ ਤੱਕ ਅੱਠ ਕੈਂਪ ਲਗਾਏ ਜਾ ਚੁੱਕੇ ਹਨ। ਸਥਾਨਕ ਪਾਵਰ ਕਾਰਪੋਰੇਸ਼ਨ ਦਫ਼ਤਰ ਦੇ ਐਡੀਸ਼ਨਲ ਐੱਸਈ ਅਮਨਦੀਪ ਸਿੰਘ ਖੰਗੂੜਾ ਨੇ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਖਪਤਕਾਰਾਂ ਦੀ ਸਹੂਲਤ ਨੂੰ ਦੇਖਦਿਆਂ ਇਨ੍ਹਾਂ ਅਰਜ਼ੀਆਂ ਦੀ ਲੋੜੀਂਦੀ ਪ੍ਰਵਾਨਗੀ ਸਬੰਧਤ ਐੱਸਡੀਐੱਮ ਤੋਂ ਬਾਅਦ ਵਿੱਚ ਲੈ ਲਈ ਜਾਵੇਗੀ।ਹੁਣ ਤੱਕ ਅੱਸੀ ਫ਼ੀਸਦੀ ਕੰਮ ਮੁਕੰਮਲ ਹੋ ਜਾਣ ਦਾ ਦਾਅਵਾ ਕਰਦਿਆਂ ਸ੍ਰੀ ਖੰਗੂੜਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਕੈਂਪ ਵੀ ਲਗਾਏ ਜਾਣਗੇ ਅਤੇ ਇਸ ਤੋਂ ਇਲਾਵਾ ਜਿਵੇਂ ਜਿਵੇਂ ਖਪਤਕਾਰ ਇਸ ਸਬੰਧੀ ਆਪਣੀਆਂ ਅਰਜ਼ੀਆਂ ਦੇਣਗੇ ਤੁਰੰਤ ਕਾਰਵਾਈ ਕਰਦਿਆਂ ਬਣਦਾ ਲਾਹਾ ਮੁਹੱਈਆ ਕਰਵਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All