ਪਿੰਡ ਬੁਰਜ ਲਿੱਟਾਂ ਵਿੱਚ ਨਸ਼ੇ ਅਤੇ ਘਰੇਲੂ ਕਲੇਸ਼ ਕਾਰਨ 23 ਸਾਲਾ ਗਰਭਵਤੀ ਹਰਪ੍ਰੀਤ ਕੌਰ ਦੀ ਮੌਤ ਹੋ ਗਈ। ਹਰਪ੍ਰੀਤ ਦੇ ਪਰਿਵਾਰ ਨੇ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ ’ਤੇ ਕੁੱਟਮਾਰ ਕਰਨ ਅਤੇ ਗਲਾ ਘੁੱਟ ਕੇ ਹੱਤਿਆ ਕਰਨ ਦੇ ਦੋਸ਼ ਲਾਏ ਹਨ। ਪਰਿਵਾਰ ਅਨੁਸਾਰ ਹਰਪ੍ਰੀਤ ਦੇ ਗਰਭ ’ਚ ਪਲ ਰਿਹਾ ਬੱਚਾ ਵੀ ਨਹੀਂ ਬਚ ਸਕਿਆ। ਹਰਪ੍ਰੀਤ ਦੇ ਚਾਚਾ ਦਰਸ਼ਨ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸੁਧਾਰ ਦੀ ਪੁਲੀਸ ਨੇ ਉਸ ਦੇ ਪਤੀ ਜਸਪ੍ਰੀਤ ਸਿੰਘ, ਸਹੁਰਾ ਜਗਦੀਪ ਸਿੰਘ ਅਤੇ ਦਾਦਾ ਸਹੁਰਾ ਨਗਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਹੈ। ਪੁਲੀਸ ਨੇ ਜਸਪ੍ਰੀਤ ਤੇ ਨਗਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਜਗਦੀਪ ਦੀ ਗ੍ਰਿਫ਼ਤਾਰੀ ਬਾਕੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਹਰਪ੍ਰੀਤ ਦਾ ਵਿਆਹ ਪਿਛਲੇ ਸਾਲ 27 ਸਤੰਬਰ ਨੂੰ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਸੀ ਅਤੇ ਨਸ਼ੇ ਲਈ ਪੈਸਿਆਂ ਤੋਂ ਇਲਾਵਾ ਸਹੁਰਾ ਪਰਿਵਾਰ ਦਾਜ ਤੇ ਸੋਨੇ ਦੀ ਮੰਗ ਕਰਦਾ ਸੀ। ਇਸ ਤੋਂ ਤੰਗ ਆ ਕੇ ਹਰਪ੍ਰੀਤ ਕੁਝ ਸਮਾਂ ਪਹਿਲਾਂ ਆਪਣੇ ਪੇਕੇ ਪਿੰਡ ਘੁੰਗਰਾਣਾ ਚਲੀ ਗਈ ਸੀ। ਐਤਵਾਰ ਨੂੰ ਹੀ ਜਸਪ੍ਰੀਤ ਉਸ ਨੂੰ ਵਾਪਸ ਲਿਆਇਆ ਸੀ। ਬੀਤੀ ਰਾਤ ਕਰੀਬ 2 ਵਜੇ ਉਨ੍ਹਾਂ ਨੂੰ ਹਰਪ੍ਰੀਤ ਦੀ ਮੌਤ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਦਾਅਵਾ ਕੀਤਾ ਕਿ ਹਰਪ੍ਰੀਤ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਲਾਸ਼ ਟਿਕਾਣੇ ਲਾ ਕੇ ਖ਼ੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਪੁਲੀਸ ਤੋਂ ਸੀ ਸੀ ਟੀ ਵੀ ਫੁਟੇਜ ਕਬਜ਼ੇ ਵਿੱਚ ਲੈਣ ਦੀ ਮੰਗ ਕੀਤੀ ਹੈ। ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਲੁਧਿਆਣਾ ਭੇਜ ਦਿੱਤੀ ਗਈ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

