DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Panthic Code Violations: ਭੁੱਚੋ ਡੇਰੇ ਦੇ ਮੁਖੀ ਖ਼ਿਲਾਫ਼ ਕਾਰਵਾਈ ਮੰਗੀ

ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਡੇਰਾ ਰੂਮੀ ਪਿੰਡ ਭੁੱਚੋ (ਬਠਿੰਡਾ) ਦੇ ਮੁਖੀ ਸੰਤ ਸੁਖਦੇਵ ਸਿੰਘ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਸਖ਼ਤ...

  • fb
  • twitter
  • whatsapp
  • whatsapp
Advertisement

ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਡੇਰਾ ਰੂਮੀ ਪਿੰਡ ਭੁੱਚੋ (ਬਠਿੰਡਾ) ਦੇ ਮੁਖੀ ਸੰਤ ਸੁਖਦੇਵ ਸਿੰਘ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੰਤ ਜਗੇੜਾ ਨੇ ਦੋਸ਼ ਲਾਇਆ ਕਿ ਸੰਤ ਸੁਖਦੇਵ ਸਿੰਘ ਗੁਰਮਤਿ ਅਤੇ ਸਿੱਖ ਧਰਮ ਦੇ ਉਲਟ ਕਾਰਵਾਈਆਂ ਕਰਦੇ ਹਨ, ਜਿਸ ਕਾਰਨ ਉਹ ਅਕਸਰ ਵਿਵਾਦਾਂ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੌਰਾਨ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਫ਼ਿਲਮੀ ਗੀਤ ਚਲਾਉਣ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਸੰਤ ਜਗੇੜਾ ਨੇ ਮੰਗ ਕੀਤੀ ਕਿ ਇਨ੍ਹਾਂ ਧਰਮ ਵਿਰੋਧੀ ਗਤੀਵਿਧੀਆਂ ਦੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Advertisement
Advertisement
×