ਕਿਸਾਨ ਆਗੂ ’ਤੇ ਤਸ਼ੱਦਦ ਕਰਨ ਵਾਲੇ ਥਾਣੇਦਾਰ ਖ਼ਿਲਾਫ਼ ਕਾਰਵਾਈ ਮੰਗੀ : The Tribune India

ਕਿਸਾਨ ਆਗੂ ’ਤੇ ਤਸ਼ੱਦਦ ਕਰਨ ਵਾਲੇ ਥਾਣੇਦਾਰ ਖ਼ਿਲਾਫ਼ ਕਾਰਵਾਈ ਮੰਗੀ

ਕਿਸਾਨ ਆਗੂ ’ਤੇ ਤਸ਼ੱਦਦ ਕਰਨ ਵਾਲੇ ਥਾਣੇਦਾਰ ਖ਼ਿਲਾਫ਼ ਕਾਰਵਾਈ ਮੰਗੀ

ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲਣ ਮੌਕੇ ਬੀਕੇਯੂ (ਉਗਰਾਹਾਂ) ਦੇ ਨੁਮਾਇੰਦੇ।

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 2 ਅਕਤੂਬਰ

ਭਾਰਤਮਾਲਾ ਪ੍ਰਾਜੈਕਟ ਤਹਿਤ ਜਬਰੀ ਜ਼ਮੀਨ ਐਕੁਆਇਰ ਕਰਨ ਦਾ ਵਿਰੋਧ ਕਰ ਰਹੇ ਆਗੂ ਜਸਵੰਤ ਸਿੰਘ ’ਤੇ ਪਿਛਲੇ ਦਿਨੀਂ ਕਥਿਤ ਤਸ਼ੱਦਦ ਢਾਹੁਣ ਅਤੇ ਨਾਜਾਇਜ਼ ਹਿਰਾਸਤ ’ਚ ਰੱਖਣ ਵਾਲੇ ਥਾਣੇਦਾਰ ਖ਼ਿਲਾਫ਼ ਕਾਰਵਾਈ ਲਈ ਵਫ਼ਦ ਇੱਥੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ਹੇਠ ਐੱਸਐੱਸਪੀ ਹਰਜੀਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ 9 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਕਮੇਟੀ ਵੱਲੋਂ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੋਰਚੇ ’ਚ ਹੋਰ ਮੰਗਾਂ ਸਮੇਤ ਦਾਖਾ ਪੁਲੀਸ ਅਫ਼ਸਰ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਵਫ਼ਦ ਨੂੰ ਜ਼ਿਲ੍ਹਾ ਪੁਲੀਸ ਮੁਖੀ ਨੇ ਪੁਲੀਸ ਕਪਤਾਨ ਕੋਲ ਭੇਜਿਆ ਜਿਸ ’ਤੇ ਵਫ਼ਦ ਨੇ ਐੱਸਪੀ ਦੇ ਧਿਆਨ ’ਚ ਸਾਰਾ ਮਾਮਲਾ ਲਿਆਂਦਾ ਤੇ ਇਨਸਾਫ਼ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਲਕੇ 3 ਅਕਤੂਬਰ ਨੂੰ ਵੱਖ-ਵੱਖ ਬਲਾਕਾਂ ’ਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਸਮੇਂ ਬਲਾਕ ਸਿੱਧਵਾਂ ਬੇਟ ਦੇ ਸਕੱਤਰ ਰਾਮਸਰਨ ਸਿੰਘ ਰਸੂਲਪੁਰ, ਪਰਵਾਰ ਸਿੰਘ ਗਾਲਿਬ, ਪਰਮਜੀਤ ਸਿੰਘ ਸਵੱਦੀ, ਮਾ. ਮਲਕੀਤ ਸਿੰਘ, ਤੀਰਥ ਸਿੰਘ ਤਲਵੰਡੀ ਖੁਰਦ ਤੇ ਜੋਗਿੰਦਰ ਆਜ਼ਾਦ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All