ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਜੂਨ
ਥਾਣਾ ਸਾਹਨੇਵਾਲ ਦੇ ਇਲਾਕੇ ਵਿੱਚ ਇੱਕ ਟਰੈਕਟਰ ਦੀ ਟੱਕਰ ਨਾਲ ਐਕਟਿਵਾ ਸਕੂਟਰ ਸਵਾਰ ਜ਼ਖ਼ਮੀ ਹੋ ਗਿਆ ਹੈ। ਹਰਕ੍ਰਿਸ਼ਨ ਨਗਰ ਸ਼ਿਮਲਾਪੁਰੀ ਵਾਸੀ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਉਹ ਐਕਟਿਵਾ ਸਕੂਟਰ ’ਤੇ ਘਰੋਂ ਕੰਮ ਲਈ ਪਿੰਡ ਪਵਾ ਜਾ ਰਿਹਾ ਸੀ ਤਾਂ ਇਕ ਟਰੈਕਟਰ ਦੀ ਚਾਲਕ ਨੇ ਲਾਪ੍ਰਵਾਹੀ ਨਾਲ ਟਰੈਕਟਰ ਦੀ ਟੱਕਰ ਸਕੂਟਰ ਵਿਚ ਮਾਰੀ ਜਿਸ ਨਾਲ ਟਰੈਕਟਰ ਪਿੱਛੇ ਲੱਗੇ ਹੱਲ ਲੱਗਣ ਨਾਲ ਉਹ ਸਕੂਟਰ ਤੋਂ ਡਿੱਗ ਪਿਆ। ਇਸ ਦੌਰਾਨ ਉਸ ਦੀ ਸੱਜੀ ਲੱਤ ਟੁੱਟ ਗਈ। ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਜ਼ਖ਼ਮੀ ਹਾਲਤ ਵਿੱਚ ਅਵਤਾਰ ਸਿੰਘ ਨੂੰ ਈਐਸਆਈ ਹਸਪਤਾਲ ਦਾਖਲ ਕਰਾਇਆ ਹੈ ਅਤੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।