ਖੰਨਾ: ਅੱਜ ਇਥੇ ਨਵੇਂ ਏਡੀਸੀ ਅਮਰਜੀਤ ਸਿੰਘ ਬੈਂਸ ਨੇ ਆਪਣਾ ਅਹੁਦਾ ਸੰਭਾਲਿਆ। ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ’ਚ ਅਮਰਜੀਤ ਬੈਂਸ ਨੂੰ ਏ.ਡੀ.ਸੀ (ਜਨਰਲ) ਜਲੰਧਰ ਤੋਂ ਬਦਲ ਕੇ ਖੰਨਾ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਐੱਸਡੀਐੱਮ ਮਨਜੀਤ ਕੌਰ, ਪਾਇਲ ਦੇ ਐੱਸਡੀਐੱਮ ਦੀਪਜੋਤ ਕੌਰ ਨੇ ਨਵੇਂ ਏਡੀਸੀ ਦਾ ਸਵਾਗਤ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਕੰਮ ਬਿਨ੍ਹਾਂ ਕਿਸੇ ਦੇਰੀ ਤੋਂ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ, ਇਸ ਲਈ ਪ੍ਰਸਾਸ਼ਨ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਖੰਨਾ, ਸਮਰਾਲਾ ਤੇ ਪਾਇਲ ਤਿੰਨੋਂ ਸਬ ਡਵੀਜ਼ਨਾਂ ਦੇ ਕੰਮ ਪੂਰੀ ਇਮਾਨਦਾਰੀ ਨਾਲ ਬਿਨ੍ਹਾਂ ਭੇਦਭਾਵ ਕੀਤੇ ਜਾਣਗੇ। ਇਸ ਮੌਕੇ ਪ੍ਰਭਜੋਤ ਸਿੰਘ, ਰੁਪਿੰਦਰ ਕੌਰ, ਮਹਿਤਾਬ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ